ਅਕਾਲੀ ਦਲ ਨੇ ਲੁਧਿਆਣਾ ਤੋਂ ਗਰੇਵਾਲ ਨੂੰ ਉਮੀਦਵਾਰ ਬਣਾਇਆ
Published : Apr 14, 2019, 11:43 am IST
Updated : Apr 14, 2019, 11:43 am IST
SHARE ARTICLE
Maheshinder Singh Grewal
Maheshinder Singh Grewal

ਸ਼੍ਰੋਮਣੀ ਅਕਾਲੀ ਦਲ (ਬ) ਨੇ ਲੁਧਿਆਣਾ ਲੋਕ ਸਭਾ ਹਲਕੇ ਲਈ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਉਮੀਦਵਾਰ ਐਲਾਨ ਦਿਤਾ ਹੈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬ) ਨੇ ਲੁਧਿਆਣਾ ਲੋਕ ਸਭਾ ਹਲਕੇ ਲਈ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਉਮੀਦਵਾਰ ਐਲਾਨ ਦਿਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ. ਗਰੇਵਾਲ ਦੀ ਉਮੀਦਵਾਰ ਨੂੰ ਅੱਜ ਪ੍ਰਵਾਨਗੀ ਦੇ ਦਿਤੀ। ਕਾਂਗਰਸ ਪਾਰਟੀ ਨੇ ਲੁਧਿਆਣਾ ਹਲਕੇ ਤੋਂ ਰਵਨੀਤ ਸਿੰਘ ਬਿੱਟੂ ਨੂੰ ਹੀ ਟਿਕਟ ਦਿਤੀ ਹੈ, ਜੋ ਇਸੀ ਹਲਕੇ ਤੋਂ ਮੌਜੂਦਾ ਐਮ.ਪੀ ਹਨ। ਪੰਜਾਬ ਡੈਮੋਕਰੇਟਿਕ ਗਠਜੋੜ ਨੇ ਸਿਮਰਜੀਤ ਸਿੰਘ ਬੈਂਸ ਨੂੰ ਮੈਦਾਨ ਵਿਚ ਉਤਾਰਿਆ ਹੈ। ਅਕਾਲੀ ਦਲ ਨੇ ਅੱਜ ਦੇ ਐਲਾਨ ਨਾਲ 8 ਉਮੀਦਵਾਰ ਐਲਾਨ ਦਿਤੇ ਹਨ।

ਹੁਣ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਬਾਕੀ ਰਹਿ ਗਿਆ। ਪ੍ਰਕਾਸ਼ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚਰਨ ਸਿੰਘ ਬੈਂਸ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦਸਿਆ ਕਿ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੁਧਿਆਣਾ ਹਲਕੇ ਦੀ ਟਿਕਟ ਦਿਤੀ ਗਈ ਹੈ। ਸ. ਗਰੇਵਾਲ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਉਹ ਸਵਰਗੀ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਸਾਥੀ ਵੀ ਰਹੇ ਹਨ। ਦਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪਾਰਟੀ ਵਿਚ ਉਮੀਦਵਾਰ ਬਣਾਉਣ ਦੇ ਮਾਮਲੇ ਵਿਚ ਮੰਥਨ ਚਲ ਰਿਹਾ ਸੀ।

ਸਥਾਨਕ ਅਕਾਲੀ ਨੇਤਾਵਾਂ ਵਿਚ ਆਪਸੀ ਮਤਭੇਦ ਹੋਣ ਕਾਰਨ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਲੁਧਿਆਣਾ ਹਲਕੇ ਤੋਂ ਉਮੀਦਵਾਰ ਬਣਾਉਣ ਦੀ ਗੱਲ ਚਲੀ ਸੀ ਪ੍ਰੰਤੂ ਉਹ ਇਸ ਲਈ ਤਿਆਰ ਨਹੀਂ ਸਨ। ਉਸ ਤੋਂ ਬਾਅਦ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਬਣਾਉਣ ਦੀ ਗੱਲ ਚਲੀ ਪ੍ਰੰਤੂ ਸ. ਗਰੇਵਾਲ ਟਿਕਟ ਦੇ ਮੁੱਖ ਦਾਅਵੇਦਾਰ ਸਨ ਅਤੇ ਉਨ੍ਹਾਂ ਨੂੰ ਉਮੀਦਵਾਰ ਨਾ ਬਣਾਉਣ ਦੇ ਸ਼ੰਕਿਆਂ ਕਾਰਨ ਉਹ ਨਰਾਜ਼ ਵੀ ਸਨ। ਅੱਜ ਅਚਾਨਕ ਹੀ ਉਨ੍ਹਾਂ ਨੂੰ ਉਮੀਦਵਾਰ ਬਣਾਉਣ ਦਾ ਪਾਰਟੀ ਪ੍ਰਧਾਨ ਵਲੋਂ ਐਲਾਨ ਕਰ ਦਿਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement