ਕੈਪਟਨ ਨੇਕਿਰਤੀਆਂ ਨੂੰ ਪੂਰੀ ਤਨਖ਼ਾਹ ਦੇਣ ਦੇਹੁਕਮਾਂ'ਤੇਮੁੜਵਿਚਾਰਕਰਨਲਈਪ੍ਰਧਾਨਮੰਤਰੀਨੂੰਲਿਖਿਆਪੱਤਰ
Published : Apr 14, 2020, 10:49 pm IST
Updated : Apr 14, 2020, 10:49 pm IST
SHARE ARTICLE
Amrinder singh
Amrinder singh

ਅਜਿਹਾ ਕਰਨਾ ਉਦਯੋਗਾਂ ਤੇ ਵਪਾਰਕ ਅਦਾਰਿਆਂ ਨੂੰ ਦੀਵਾਲੀਏਪਨ ਵਲ ਧੱਕ ਸਕਦੈ

ਚੰਡੀਗੜ੍ਹ, 14 ਅਪ੍ਰੈਲ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪਣੇ ਉਨ੍ਹਾਂ ਨਿਰਦੇਸ਼ਾਂ ਜਿਸ ਵਿਚ ਉਦਯੋਗਾਂ ਅਤੇ ਦੁਕਾਨਾਂ/ਵਪਾਰਕ ਅਦਾਰਿਆਂ ਨੂੰ ਕੋਵਿਡ-19 ਲੌਕਡਾਊਨ ਦੌਰਾਨ ਅਪਣੇ ਕਾਮਿਆਂ ਨੂੰ ਪੂਰੀ ਤਨਖ਼ਾਹ ਦੇਣਾ ਜਾਰੀ ਰੱਖਣ ਲਈ ਕਿਹਾ ਗਿਆ ਹੈ, ਉੱਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਉਦਯੋਗਾਂ/ਵਪਾਰਕ ਅਦਾਰਿਆਂ ਨੂੰ ਦੀਵਾਲੀਏਪਨ ਵਲ ਧੱਕ ਸਕਦਾ ਹੈ।


ਉਨ੍ਹਾਂ ਭਾਰਤ ਸਰਕਾਰ ਨੂੰ ਇਨ੍ਹਾਂ ਮੁਸ਼ਕਲ ਸਮਿਆਂ ਵਿਚ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਉਦਯੋਗਾਂ/ਵਪਾਰਕ ਅਦਾਰਿਆਂ ਆਦਿ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਏ ਬਿਨਾਂ ਨਵੀਨਤਾਕਾਰੀ ਹੱਲ ਲੱਭਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਆਫਤਨ ਪ੍ਰਬੰਧਨ ਐਕਟ, 2005 ਤਹਿਤ ਜਾਰੀ ਕੀਤੇ ਗਏ ਨਿਰਦੇਸ਼ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ। ਆਦੇਸ਼ ਦੇ ਸਬੰਧਤ ਹਿੱਸੇ ਵਿੱਚ ਲਿਖਿਆ ਹੈ “ਸਾਰੇ ਮਾਲਕ, ਭਾਵੇਂ ਉਹ ਉਦਯੋਗ ਦੇ ਮਾਲਕ ਹੋਣ ਜਾਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ, ਲੌਕਡਾਊਨ ਦੇ ਅਰਸੇ ਦੌਰਾਨ ਅਪਣੇ ਕੋਲ ਕੰਮ ਕਰਦੇ ਕਿਰਤੀਆਂ/ਮਜ਼ਦੂਰਾਂ ਨੂੰ ਬਿਨਾਂ ਕਿਸੇ ਕਟੌਤੀ ਦੇ ਨਿਰਧਾਰਤ ਮਿਤੀ 'ਤੇ ਉਨ੍ਹਾਂ ਦੀ ਮਜ਼ਦੂਰੀ/ਤਨਖ਼ਾਹ ਦਾ ਭੁਗਤਾਨ ਕਰਨਗੇ।”Captain Amarinder singhCaptain Amarinder singh


ਮੁੱਖ ਮੰਤਰੀ ਨੇ ਕਿਹਾ ਕਿ ਹੁਕਮ ਦੇ ਇਸ ਹਿੱਸੇ 'ਤੇ ਮੁੜ ਵਿਚਾਰ ਕਰਨ ਦੀ ਲੋੜ ਹੈ ਕਿਉਂਕਿ ਇਸ ਨਾਲ ਸੂਬੇ ਵਿਚਲੇ ਉਦਯੋਗਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ 'ਤੇ ਭਾਰੀ ਵਿੱਤੀ ਪ੍ਰਭਾਵ ਪਵੇਗਾ ਅਤੇ ਅਜਿਹਾ ਕਰਨਾ ਉਨ੍ਹਾਂ ਨੂੰ ਦੀਵਾਲੀਏਪਨ ਵਲ ਧੱਕ ਸਕਦਾ ਹੈ ਕਿਉਂਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਇਕਾਈਆਂ ਦੀ ਆਮਦਨ ਲੌਕਡਾਊਨ ਕਰ ਕੇ ਪੂਰੀ ਤਰ੍ਹਾਂ ਰੁਕ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਅਜਿਹਾ ਕਰਨ ਨਾਲ ਮਜ਼ਦੂਰ/ਕਾਮੇ, ਖਾਸਕਰ ਘੱਟ ਤਨਖ਼ਾਹ ਵਾਲੇ ਮਜ਼ਦੂਰ, ਬਿਨਾਂ ਕਿਸੇ ਕਸੂਰ ਦੇ ਅਪਣੀ ਆਮਦਨੀ ਤੋਂ ਵਾਂਝੇ ਹੋ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement