'ਭੋਜਨ/ਜ਼ਰੂਰੀ ਸੇਵਾਵਾਂ ਉਪਲਬਧ ਨਾ ਹੋਣ ਦੇ ਝੂਠੇ ਦਾਅਵੇਦਾਰਾਂ ਵਿਰੁਧ ਮਾਮਲਾ ਦਰਜ ਕੀਤਾ ਜਾਵੇਗਾ'
Published : Apr 14, 2020, 8:51 am IST
Updated : Apr 14, 2020, 8:51 am IST
SHARE ARTICLE
File photo
File photo

ਰਾਸ਼ਨ/ਖਾਣਾ ਉਪਲਬਧ ਨਾ ਹੋਣ ਦੇ ਝੂਠੇ ਦਾਅਵਿਆਂ ਅਤੇ ਸਿਆਸੀ ਹਿਤਾਂ ਲਈ ਵਿਤਕਰਾ ਪੈਦਾ ਕਰਨ, ਜਿਨ੍ਹਾਂ ਦੀ ਕਿਸੇ ਨੇ ਤਸਦੀਕ ਨਹੀਂ ਕੀਤੀ, ਦੇ ਮੱਦੇਨਜ਼ਰ

ਐਸ.ਏ.ਐਸ. ਨਗਰ, 13 ਅਪ੍ਰੈਲ (ਸੁਖਦੀਪ ਸਿੰਘ ਸੋਈਂ): ਰਾਸ਼ਨ/ਖਾਣਾ ਉਪਲਬਧ ਨਾ ਹੋਣ ਦੇ ਝੂਠੇ ਦਾਅਵਿਆਂ ਅਤੇ ਸਿਆਸੀ ਹਿਤਾਂ ਲਈ ਵਿਤਕਰਾ ਪੈਦਾ ਕਰਨ, ਜਿਨ੍ਹਾਂ ਦੀ ਕਿਸੇ ਨੇ ਤਸਦੀਕ ਨਹੀਂ ਕੀਤੀ, ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ ਕਿ ਜੋ ਕੋਈ ਵਿਅਕਤੀ ਭੋਜਨ/ਜ਼ਰੂਰੀ ਸਮਾਨ ਨਾ ਉਪਲਬਧ ਹੋਣ ਸਬੰਧੀ ਗ਼ਲਤ ਦਾਅਵੇ ਕਰਦਾ ਹੈ ਅਤੇ ਬਾਅਦ ਵਿਚ ਇਹ ਦਾਅਵਾ ਬੇਬੁਨਿਆਦ ਪਾਇਆ ਜਾਂਦਾ ਹੈ ਤਾਂ ਉਸ ਵਿਰੁਧ ਆਫ਼ਤ ਪ੍ਰਬੰਧਨ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ। ਇਹ ਪ੍ਰਗਟਾਵਾ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ।

ਉਨ੍ਹਾਂ ਕਿਹਾ, ''ਸੰਕਟ ਦੀ ਘੜੀ ਵਿਚ ਝੂਠੀਆਂ ਅਫਵਾਹਾਂ ਅਤੇ ਸੌੜੀ ਰਾਜਨੀਤੀ ਦਾ ਸਮਾਂ ਨਹੀਂ ਹੈ।” ਉਨ੍ਹਾਂ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਆਫ਼ਤ ਪ੍ਰਬੰਧਨ ਐਕਟ ਅਨੁਸਾਰ ਜਿਹੜਾ ਵੀ ਵਿਅਕਤੀ ਜਾਣ ਬੁੱਝ ਕੇ ਕੇਂਦਰ ਸਰਕਾਰ, ਰਾਜ ਸਰਕਾਰ, ਰਾਸਟਰੀ ਅਥਾਰਟੀ ਦੇ ਕਿਸੇ ਅਧਿਕਾਰੀ ਤੋਂ ਤਬਾਹੀ ਦੇ ਨਤੀਜੇ ਵਜੋਂ ਕੋਈ ਰਾਹਤ, ਸਹਾਇਤਾ, ਮੁਰੰਮਤ, ਪੁਨਰ ਨਿਰਮਾਣ ਜਾਂ ਹੋਰ ਲਾਭ ਪ੍ਰਾਪਤ ਕਰਨ ਲਈ ਝੂਠਾ ਦਾਅਵਾ ਕਰਦਾ ਹੈ ਤਾਂ ਰਾਜ ਅਥਾਰਟੀ ਜਾਂ ਜ਼ਿਲ੍ਹਾ ਅਥਾਰਟੀ ਵਲੋਂ ਉਸ ਨੂੰ ਦੋਸ਼ੀ ਕਰਾਰ ਦਿਤੇ ਜਾਣ 'ਤੇ ਦੋ ਸਾਲ ਦੀ ਸਜ਼ਾ ਅਤੇ ਨਾਲ ਜੁਰਮਾਨਾ ਵੀ ਹੋ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement