ਪੀੜਤਾਂ ਦੇ ਸੰਪਰਕ 'ਚ ਆਏ ਹੁਣ ਤਕ 42 ਵਿਅਕਤੀ ਭੇਜੇ ਇਕਾਂਤਵਾਸ
Published : Apr 14, 2020, 10:27 am IST
Updated : Apr 14, 2020, 10:27 am IST
SHARE ARTICLE
File photo
File photo

'ਕੋਵਿਡ-19' ਦੀ ਮਹਾਂਮਾਰੀ ਵਿਰੁਧ ਵਿੱਢੀ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਬਹੁਤ ਮੁਸ਼ੱਕਤ ਨਾਲ ਫ਼ਰੀਦਕੋਟ ਦੇ ਪਾਜ਼ੇਟਿਵ ਕੋਰੋਨਾ ਕੇਸ ਦੇ

ਫ਼ਰੀਦਕੋਟ, 13 ਅਪ੍ਰੈਲ (ਗੁਰਿੰਦਰ ਸਿੰਘ/ਲਖਵਿੰਦਰ ਹਾਲੀ): 'ਕੋਵਿਡ-19' ਦੀ ਮਹਾਂਮਾਰੀ ਵਿਰੁਧ ਵਿੱਢੀ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਬਹੁਤ ਮੁਸ਼ੱਕਤ ਨਾਲ ਫ਼ਰੀਦਕੋਟ ਦੇ ਪਾਜ਼ੇਟਿਵ ਕੋਰੋਨਾ ਕੇਸ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਭਾਲ ਵਿਚ ਲਗੀਆਂ ਹੋਈਆਂ ਹਨ ਤਾਂ ਜੋ ਪਾਜ਼ੇਟਿਵ ਕੇਸ ਦੇ ਸੰਪਰਕ ਵਾਲਿਆਂ ਦੇ ਸੈਂਪਲ ਇਕੱਤਰ ਕਰ ਕੇ ਲੈਬ 'ਚ ਜਾਂਚ ਲਈ ਭੇਜੇ ਜਾ ਸਕਣ। ਜ਼ਿਲ੍ਹੇ ਅੰਦਰ ਪਾਜ਼ੇਟਿਵ ਆਏ 3 ਕੇਸਾਂ ਦੇ ਰਿਹਾਇਸ਼ੀ ਖੇਤਰ ਦਾ ਸਰਵੇ, ਸ਼ੱਕੀ ਮਰੀਜ਼ਾਂ ਦੀ ਮੈਡੀਕਲ ਸਕਰੀਨਿੰਗ ਅਤੇ ਸੈਂਪਲ ਲੈਣ ਸਬੰਧੀ ਸਰਗਰਮੀਆਂ ਅਮਲ 'ਚ ਲਿਆਂਦੀਆਂ ਜਾ ਰਹੀਆਂ ਹਨ।

File photoFile photo

ਇਹ ਜਾਣਕਾਰੀ ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਸਾਂਝੀ ਕਰਦਿਆਂ ਦਸਿਆ ਕਿ ਇਸ ਭਿਆਨਕ ਬੀਮਾਰੀ ਤੋਂ ਜਾਗਰੂਕ ਕਰਨ ਅਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਸਬੰਧੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਕੋਵਿਡ-19 ਦੇ ਨੋਡਲ ਅਫ਼ਸਰ ਡਾ. ਅਨੀਤਾ ਚੌਹਾਨ ਅਤੇ ਡਾ. ਵਿਕਰਮਜੀਤ ਸਿੰਘ ਨੇ ਦਸਿਆ ਕਿ ਉਮੀਦ ਹੈ ਕਿ ਇਹ ਪ੍ਰਕਿਰਿਆ ਦੇਰ ਰਾਤ ਤਕ ਚੱਲੇਗੀ ਅਤੇ 30 ਦੇ ਕਰੀਬ ਸੈਂਪਲ ਇਕੱਤਰ ਹੋ ਸਕਦੇ ਹਨ। ਉਨ੍ਹਾਂ ਦਸਿਆ ਕਿ ਪਾਜ਼ੇਟਿਵ ਆਏ ਤੀਜੇ ਕੇਸ ਵਲੋਂ ਸ਼ਹਿਰ 'ਚ ਲੰਗਰ ਵੰਡਣ ਦੀ ਸੇਵਾ ਕੀਤੀ ਗਈ ਸੀ ਜਿਸ ਕਰ ਕੇ ਫ਼ਰਦੀਕੋਟ ਦੇ 22 ਵਿਅਕਤੀਆਂ ਨੂੰ ਸਥਾਨਕ ਪੁਨਰਵਾਸ ਕੇਂਦਰ ਵਿਖੇ ਇਕਾਂਤਵਾਸ 'ਚ ਰੱਖਿਆ ਗਿਆ ਹੈ ਅਤੇ ਪਾਜ਼ੇਟਿਵ ਕੇਸ ਦੇ ਸੰਪਰਕ 'ਚ ਆਏ 20 ਦੇ ਕਰੀਬ ਵਿਅਕਤੀਆਂ ਨੂੰ ਵੀ ਘਰ 'ਚ ਹੀ ਇਕਾਂਤਵਾਸ 'ਚ ਰਹਿਣ ਦੀ ਗੱਲ ਸਾਹਮਣੇ ਆਈ ਹੈ। ਉਨ੍ਰਾਂ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨੂੰ ਲਗਦਾ ਹੈ ਕਿ ਉਹ ਪਾਜ਼ੇਟਿਵ ਕੋਰੋਨਾ ਕੇਸ ਦੇ ਸੰਪਰਕ ਵਿਚ ਆਇਆ ਹੈ ਤਾਂ ਉਹ ਸਿਹਤ ਵਿਭਾਗ ਨੂੰ ਤੁਰੰਤ ਜਾਣਕਾਰੀ ਦੇਣ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement