'ਕੋਰੋਨਾ' ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ 43 ਵਿਅਕਤੀਆਂ ਦੇ ਜਾਂਚ ਲਈ ਭੇਜੇ ਸੈਂਪਲ
Published : Apr 14, 2020, 12:35 pm IST
Updated : Apr 14, 2020, 12:35 pm IST
SHARE ARTICLE
'ਕੋਰੋਨਾ' ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ 43 ਵਿਅਕਤੀਆਂ ਦੇ ਜਾਂਚ ਲਈ ਭੇਜੇ ਸੈਂਪਲ
'ਕੋਰੋਨਾ' ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ 43 ਵਿਅਕਤੀਆਂ ਦੇ ਜਾਂਚ ਲਈ ਭੇਜੇ ਸੈਂਪਲ

ਜ਼ਿਲ੍ਹੇ ਭਰ ਦੇ ਵੱਖ-ਵੱਖ ਹਿੱਸਿਆਂ ਦੇ ਇਕਾਂਤਵਾਸ 'ਚ ਰਹਿ ਰਹੇ ਹਨ 88 ਵਿਅਕਤੀ!

ਫਰੀਦਕੋਟ, 13 ਅਪ੍ਰੈਲ (ਗੁਰਿੰਦਰ ਸਿੰਘ/ਲਖਵਿੰਦਰ ਹਾਲੀ) : ਜ਼ਿਲ੍ਹੇ ਅੰਦਰ 'ਕੋਵਿਡ-19' ਦੀ ਰੋਕਥਾਮ ਅਤੇ ਕੰਟਰੋਲ ਕਰਨ ਹਿੱਤ ਵਿਭਾਗ ਦੀਆਂ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਵਲੋਂ ਪਾਜ਼ੇਟਿਵ ਕੋਰੋਨਾ ਕੇਸ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਮੈਡੀਕਲ ਜਾਂਚ ਅਤੇ ਕੁੱਲ 3 ਪਾਜ਼ੇਟਿਵ ਕੇਸਾਂ ਦੇ ਰਿਹਾਇਸ਼ੀ ਖੇਤਰ ਦਾ ਸਰਵੇ, ਸ਼ੱਕੀ ਮਰੀਜ਼ਾਂ ਦੀ ਮੈਡੀਕਲ ਸਕਰੀਨਿੰਗ ਅਤੇ ਸੈਂਪਲ ਲੈਣ ਸਬੰਧੀ ਸਰਗਰਮੀਆਂ ਅਮਲ 'ਚ ਲਿਆਂਦੀਆਂ ਜਾ ਰਹੀਆਂ ਹਨ।

 ਕੋਰੋਨਾ ਪਾਜ਼ੇਟਿਵ ਮਰੀਜ ਦੇ ਸੰਪਰਕ 'ਚ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਦੀਆਂ ਟੀਮਾਂ।ਕੋਰੋਨਾ ਪਾਜ਼ੇਟਿਵ ਮਰੀਜ ਦੇ ਸੰਪਰਕ 'ਚ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਦੀਆਂ ਟੀਮਾਂ।

ਇਹ ਜਾਣਕਾਰੀ ਦਿੰਦਿਆਂ ਡਾ. ਰਜਿੰਦਰ ਕੁਮਾਰ ਸਿਵਲ ਸਰਜਨ ਫਰੀਦਕੋਟ ਨੇ ਦੱਸਿਆ ਕਿ ਇਸ ਭਿਆਨਕ ਬਿਮਾਰੀ ਤੋਂ ਜਾਗਰੂਕ ਕਰਨ ਅਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਸਬੰਧੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਆਰ.ਆਰ.ਟੀ. ਟੀਮਾਂ ਸ਼ੱਕੀ ਮਰੀਜ਼ਾਂ ਨੂੰ ਫ਼ਲੂ ਕੋਰਨਰ 'ਤੇ ਲਿਆ ਕੇ ਉਨਾਂ ਦੀ ਮੈਡੀਕਲ ਜਾਂਚ ਕਰਵਾ ਰਹੀਆਂ ਹਨ ਤਾਂ ਜੋ ਕੋਈ ਵੀ ਸ਼ੱਕੀ ਮਰੀਜ਼ ਸਕਰੀਨਿੰਗ ਤੋਂ ਵਾਂਝਾ ਨਾ ਰਹਿ ਜਾਵੇ।

ਉਨ੍ਹਾਂ ਲੋਕਾਂ ਨੂੰ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਘਰ ਰਹੋ ਸੁਰੱਖਿਅਤ ਰਹੋ, ਦੀ ਅਪੀਲ ਵੀ ਕੀਤੀ। ਇਸ ਮੌਕੇ ਕੋਵਿਡ-19 ਦੇ ਨੋਡਲ ਅਫਸਰ ਡਾ. ਅਨੀਤਾ ਅਤੇ ਡਾ. ਵਿਕਰਮਜੀਤ ਸਿੰਘ ਨੇ ਦਸਿਆ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ 43 ਵਿਅਕਤੀਆਂ ਦੇ ਸੈਂਪਲ ਲੈਬ 'ਚ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦਸਿਆ ਕਿ ਪਾਜ਼ੇਟਿਵ ਆਏ ਤੀਜੇ ਕੇਸ ਵਲੋਂ ਸ਼ਹਿਰ ਕੋਟਕਪੂਰਾ ਦੇ 2 ਵਿਅਕਤੀਆਂ ਨਾਲ ਸੰਪਰਕ ਹੋਣ ਦਾ ਪਤਾ ਲੱਗਣ 'ਤੇ ਸਿਹਤ ਵਿਭਾਗ ਦੀ ਟੀਮ ਕੋਟਕਪੂਰਾ ਉਨ੍ਹਾਂ ਵਿਅਕਤੀਆਂ ਨੂੰ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਆਈਸੋਲੇਟ ਕਰਨ ਉਪਰੰਤ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement