ਤ੍ਰਿਪਤ ਬਾਜਵਾ ਛੇ ਮਹੀਨਿਆਂ ਲਈ ਅਪਣੀ ਤਨਖ਼ਾਹ ਦਾ ਤੀਹ ਫ਼ੀ ਸਦੀ ਰਾਹਤ ਕੋਸ਼ 'ਚ ਦੇਣਗੇ
Published : Apr 14, 2020, 9:03 am IST
Updated : Apr 14, 2020, 9:04 am IST
SHARE ARTICLE
Photo
Photo

ਸਾਰੇ ਮੰਤਰੀਆਂ, ਵਿਧਾਇਕਾਂ ਤੇ ਮੁਲਾਜ਼ਮਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ

ਚੰਡੀਗੜ੍ਹ, 13 ਅਪ੍ਰੈਲ (ਸ.ਸ.ਸ) : ਸੂਬਾ ਸਰਕਾਰ ਵਲੋਂ ਕਰੋਨਾ ਵਿਸ਼ਾਣੂ ਵਿਰੁਧ ਲੜੀ ਜਾ ਰਹੀ ਜੰਗ ਲਈ ਲੋਂੜੀਦੇ ਫ਼ੰਡ ਜੁਟਾਉਣ ਲਈ ਪਹਿਲਕਦਮੀ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਅਗਲੇ ਛੇ ਮਹੀਨਿਆਂ ਲਈ ਅਪਣੀ ਤਨਖ਼ਾਹ ਦਾ ਤੀਹ ਫ਼ੀ ਸਦੀ ਹਿੱਸਾ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ।

ਸ. ਬਾਜਵਾ ਨੇ ਅਪਣੇ ਇਸ ਫ਼ੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੂਰੀ ਦੁਨੀਆਂ ਦੀ ਤਰ੍ਹਾਂ ਪੰਜਾਬ ਵੀ ਇਸ ਵੇਲੇ ਕਰੋਨਾ ਦੀ ਕਰੋਪੀ ਕਾਰਨ ਅਤਿ ਗੰਭੀਰ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਸਿਹਤ, ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਸਮੇਤ ਸੂਬੇ ਦੇ ਕਈ ਹੋਰ ਮਹਿਕਮਿਆਂ ਦੇ ਮੁਲਾਜ਼ਮ ਅਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦਿਆਂ ਕਰੋਨਾ ਵਿਰੁਧ ਮੂਹਰੇ ਹੋ ਕੇ ਜੰਗ ਲੜ ਰਹੇ ਹਨ।

File PhotoFile Photo

ਜੰਗ ਲੜ ਰਹੇ ਇਨ੍ਹਾਂ ਯੋਧਿਆਂ ਨੂੰ ਸੁਰੱਖਿਆ ਕਿੱਟਾਂ ਅਤੇ ਮਾਸਕਾਂ ਦੀ ਲੋੜ ਹੈ ਜਦੋਂ ਕਿ ਮਰੀਜ਼ਾਂ ਲਈ ਦਵਾਈਆਂ ਅਤੇ ਵੈਂਟੀਲੇਟਰ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਰੋਗ ਦੀ ਛੇਤੀ ਪਛਾਣ ਕਰ ਕੇ ਇਸ ਨੂੰ ਠੱਲਣ ਲਈ ਟੈਸਟਿੰਗ ਵਧਾਉਣ ਦੀ ਲੋੜ ਹੈ ਜਿਸ ਲਈ ਟੈਸਟਿੰਗ ਕਿੱਟਾਂ ਖ਼ਰੀਦੀਆਂ ਜਾਣੀਆਂ ਹਨ। ਇਹ ਸਾਰਾ ਸਾਜ਼ੋ-ਸਮਾਨ ਖ਼ਰੀਦਣ ਲਈ ਪੈਸੇ ਦੀ ਬੜੀ ਵੱਡੀ ਲੋੜ ਹੈ। ਸ. ਬਾਜਵਾ ਨੇ ਭਰੋਸਾ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਵਲੋਂ ਦਿਤੇ ਜਾ ਰਹੇ ਹਰ ਕਿਸਮ ਦੇ ਸਹਿਯੋਗ ਸਦਕਾ ਇਸ ਸੰਕਟ ਵਿਚੋਂ ਪੰਜਾਬੀਆਂ ਨੂੰ ਸੁੱਖੀ-ਸਾਂਦੀ ਬਾਹਰ ਕੱਢੇ ਲਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement