ਸੰਯੁਕਤ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਮਨਾਇਆ ਸੰਵਿਧਾਨ ਬਚਾਉ ਦਿਹਾੜਾ
Published : Apr 14, 2021, 3:51 pm IST
Updated : Apr 14, 2021, 4:51 pm IST
SHARE ARTICLE
Farmers
Farmers

ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਕਿਸਾਨਾਂ ਨੇ ਸੰਵਿਧਾਨ ਨਿਰਮਾਤਾ ਨੂੰ ਭੇਂਟ ਕੀਤੀ ਸ਼ਰਧਾਂਜਲੀ

ਫ਼ਰੀਦਕੋਟ (ਸੁਖਜਿੰਦਰ ਸਹੋਤਾ): ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਾ ਦਿਹਾੜਾ ਸੰਵਿਧਾਨ ਬਚਾਓ ਦਿਵਸ ਵਜੋਂ ਮਨਾਇਆ ਗਿਆ। 

FarmersFarmers

ਇਸ ਦੌਰਾਨ ਜਿੱਥੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਡਾ ਭੀਮ ਰਾਓ ਅੰਬੇਦਰਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਉਥੇ ਹੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਭਾਰਤੀ ਸੰਵਿਧਾਨ ਵਿਚ ਕੀਤੀਆਂ ਜਾ ਰਹੀਆ ਬੇਲੋੜੀਆਂ ਸੋਧਾਂ ਖਿਲਾਫ ਰੋਸ ਪ੍ਰਗਟਾਇਆ ਗਿਆ।

FarmersFarmers

ਇਸ ਮੌਕੇ ਗੱਲਬਾਤ ਕਰਦਿਆ ਕਿਸਾਨ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਵਿਖੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਸੰਵਿਧਾਨ ਨੂੰ ਤੋੜ ਮਰੋੜ ਰਹੀ ਹੈ, ਇਸੇ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿਚ ਸੰਵਿਧਾਨ ਬਚਾਉ ਦਿਹਾੜਾ ਮਨਾਇਆ ਗਿਆ

Farmer leaderFarmer leader

ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਡਾ. ਭੀਮ ਰਾਓ ਅੰਬੇਦਕਰ ਵੱਲੋਂ ਬਣਾਏ ਗਏ ਭਾਰਤੀ ਸੰਵਿਧਾਨ ਨੂੰ ਤੋੜ ਮਰੋੜ ਕੇ ਬਦਲਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਸਖ਼ਤ ਵਿਰੋਧ ਕੀਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement