Sukhbir Badal ਦੀ ਹਾਜ਼ਰੀ 'ਚ ਸਾਬਕਾ ਕਾਂਗਰਸ ਮੰਤਰੀ ਹੰਸ ਰਾਜ ਜੋਸਨ ਅਕਾਲੀ ਦਲ 'ਚ ਸ਼ਾਮਿਲ
Published : Apr 14, 2021, 5:49 pm IST
Updated : Apr 14, 2021, 6:10 pm IST
SHARE ARTICLE
 Hans Raj Jason joins Akali Dal
Hans Raj Jason joins Akali Dal

ਉਨ੍ਹਾਂ ਨੇ ਪਾਰਟੀ ਵਰਕਰਾਂ ਦੀ ਹਾਜ਼ਰੀ ਵਿੱਚ ਸ੍ਰੀ ਹੰਸ ਰਾਜ ਜੋਸਨ ਨੂੰ ਸਿਰੋਪਾ ਪਾ ਅਕਾਲੀ ਦਲ ਵਿੱਚ ਸ਼ਾਮਲ ਕੀਤਾ।

ਜਲਾਲਾਬਾਦ: ਇਨ੍ਹੀਂ ਦਿਨੀਂ ਪੰਜਾਬ ਦੀ ਰਾਜਨੀਤੀ ਦੇ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਵਿਚਕਾਰ ਅੱਜ ਜਲਾਲਾਬਾਦ ਹਲਕੇ ਤੋਂ ਦੋ ਵਾਰ ਕਾਂਗਰਸ ਦੀ ਟਿਕਟ 'ਤੇ ਜਿੱਤ ਪੰਜਾਬ ਦੀ ਰਾਜਨੀਤੀ ਵਿਚ ਵਜ਼ੀਰ ਰਹਿ ਚੁੱਕੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਕਾਂਗਰਸ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ  ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ।   

SUKHBIR BADALSUKHBIR BADAL

ਇਸ ਮੌਕੇ ਹੰਸ ਰਾਜ ਜੋਸਨ ਦੇ ਜੱਦੀ ਪਿੰਡ ਬੰਦੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਅਤੇ ਉਨ੍ਹਾਂ ਨੇ ਪਾਰਟੀ ਵਰਕਰਾਂ ਦੀ ਹਾਜ਼ਰੀ ਵਿੱਚ ਸ੍ਰੀ ਹੰਸ ਰਾਜ ਜੋਸਨ ਨੂੰ ਸਿਰੋਪਾ ਪਾ ਅਕਾਲੀ ਦਲ ਵਿੱਚ ਸ਼ਾਮਲ ਕੀਤਾ।

ਹੰਸਰਾਜ ਜੋਸਨ ਦੇ ਨਾਲ ਉਨ੍ਹਾਂ ਦਾ ਬੇਟਾ ਰੋਜ਼ੀ ਜੋਸਨ ਸੁਭਾਸ਼ ਜੋਸਨ ਰਾਜ ਕੁਮਾਰ ਸਰਪੰਚ ਤੋਂ ਇਲਾਵਾ ਅੱਧਾ ਦਰਜਨ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸ਼ਾਮਲ ਹੋਏ।  

sukhbir singh badalsukhbir singh badal

ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਮੀਡੀਆ ਦੇ ਰੂਬਰੂ ਹੁੰਦੇ ਹੋਏ ਦੱਸਿਆ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦਾ ਮੁੱਲ ਨਹੀਂ ਪਾਇਆ ਅਤੇ ਕਾਂਗਰਸ ਹੁਣ ਅੱਜ ਤੋਂ 30 ਸਾਲ ਪਹਿਲਾਂ ਵਾਲੀ ਕਾਂਗਰਸ ਪਾਰਟੀ ਨਹੀਂ ਰਹੀ ਇਹ ਪਾਰਟੀ ਹੁਣ ਵਪਾਰੀਆਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਦੇ ਰੂਬਰੂ ਹੁੰਦੇ ਹੋਏ ਹੰਸਰਾਜ ਜੋਸਨ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਵਿਰੋਧੀਆਂ ਤੇ ਨਿਸ਼ਾਨੇ ਸਾਧੇ।  

partyparty

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement