ਜੇਲ ਮੰਤਰੀ ਵਲੋਂ ਜੇਲਾਂ 'ਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਲਈ ਰੋਜ਼ੇ ਰੱਖਣ ਸਬੰਧੀ ਹਦਾਇਤਾਂ ਜਾਰੀ
Published : Apr 14, 2021, 7:41 am IST
Updated : Apr 14, 2021, 8:00 am IST
SHARE ARTICLE
Sukhjinder Singh Randhawa
Sukhjinder Singh Randhawa

ਰੋਜ਼ੇ ਸਬੰਧੀ ਬਾਹਰੋਂ ਖਾਣ-ਪੀਣ ਦਾ ਸਮਾਨ ਲੈਣ ਦੀ ਦਿੱਤੀ ਆਗਿਆ, ਨਮਾਜ਼ ਅਦਾ ਕਰਨ ਵਾਸਤੇ ਵੀ ਕੀਤਾ ਜਾਵੇਗਾ ਵੱਖਰਾ ਇੰਤਜ਼ਾਮ

ਚੰਡੀਗੜ੍ਹ (ਭੁੱਲਰ): ਰਮਜ਼ਾਨ ਦੇ ਪਵਿੱਤਰ ਮਹੀਨੇ ਮੌਕੇ ਰੋਜ਼ੇ ਰੱਖਣ ਦੀ ਮਹੱਤਤਾ ਨੂੰ ਦੇਖਦਿਆਂ ਜੇਲ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੂਬੇ ਦੀਆਂ ਜੇਲਾਂ ਵਿਚ ਬੰਦ ਮੁਸਲਿਮ ਭਾਈਚਾਰੇ ਦੇ ਕੈਦੀਆਂ ਦੀ ਸਹੂਲਤ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

Sukhjinder Singh RandhawaSukhjinder Singh Randhawa

 ਪ੍ਰੈੱਸ ਬਿਆਨ ਵਿਚ ਰੰਧਾਵਾ ਨੇ ਕਿਹਾ ਕਿ ਰਮਜ਼ਾਨ ਦੇ ਮਹੀਨੇ ਦੌਰਾਨ ਜੇਲਾਂ ਵਿਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਨੂੰ ਬਾਹਰੋਂ ਖਾਣ-ਪੀਣ ਦਾ ਸਮਾਨ ਲੈਣ ਦੀ ਅਗਿਆ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਬੰਦੀਆਂ ਦੇ ਪਰਵਾਰਕ ਮੈਂਬਰਾਂ ਜਾਂ ਹੋਰ ਗ਼ੈਰ ਸਰਕਾਰੀ ਸੰਸਥਾ ਵਲੋਂ ਦਿਤਾ ਜਾਣ ਵਾਲਾ ਸਮਾਨ ਬੰਦੀ ਹਾਸਲ ਕਰ ਸਕਣਗੇ ਪਰ ਨਾਲ ਹੀ ਉਨ੍ਹਾਂ ਜੇਲ ਪ੍ਰਸ਼ਾਸਨ ਨੂੰ ਹਦਾਇਤਾਂ ਵੀ ਕੀਤੀਆਂ ਹਨ ਕਿ ਸੁਰੱਖਿਆ ਪੱਖ ਤੋਂ ਸਮਾਨ ਦੀ ਚੈਕਿੰਗ ਅਤੇ ਕੋਵਿਡ-19 ਦੇ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।

Sukhjinder Singh RandhawaSukhjinder Singh Randhawa

ਜੇਲ ਮੰਤਰੀ ਨੇ ਦਸਿਆ ਕਿ ਮੁਸਲਿਮ ਭਾਈਚਾਰੇ ਦੀ ਧਾਰਮਕ ਅਕੀਦਤ ਨੂੰ ਧਿਆਨ ਵਿਚ ਰਖਦਿਆਂ ਜੇਲ ਵਿਚ ਬੰਦੀ ਬੰਦੀਆਂ ਵਲੋਂ ਅਦਾ ਕੀਤੀ ਜਾਣ ਵਾਲੀ ਨਮਾਜ਼ ਲਈ ਵੀ ਜੇਲਾਂ ਵਿਚ ਪੂਰਾ ਇੰਤਜ਼ਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੂਹ ਜੇਲਾਂ ਨੂੰ ਹਦਾਇਤਾਂ ਜਾਰੀ ਕਰ ਦਿਤੀਆਂ ਗਈਆਂ ਹਨ ਜਿਨ੍ਹਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਲਈ ਕਿਹਾ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement