ਕੈਬਨਿਟ ਦੇ ਫ਼ੈਸਲੇ ਨਾਲ ਪੇਂਡੂ ਵਿਕਾਸ ਫ਼ੰਡ ਦੀ ਸਹੀ ਵਰਤੋਂ ਹੋਵੇਗੀ : 'ਆਪ'
Published : Apr 14, 2022, 7:23 am IST
Updated : Apr 14, 2022, 7:23 am IST
SHARE ARTICLE
image
image

ਕੈਬਨਿਟ ਦੇ ਫ਼ੈਸਲੇ ਨਾਲ ਪੇਂਡੂ ਵਿਕਾਸ ਫ਼ੰਡ ਦੀ ਸਹੀ ਵਰਤੋਂ ਹੋਵੇਗੀ : 'ਆਪ'


ਚੰਡੀਗੜ੍ਹ, 13 ਅਪ੍ਰੈਲ (ਸੁਰਜੀਤ ਸਿੰਘ ਸੱਤੀ): ਪੰਜਾਬ ਸਰਕਾਰ ਵਲੋਂ ਆਰ.ਡੀ.ਐਫ਼ ਨਿਯਮਾਂ ਵਿਚ ਸੋਧ ਕਰਨ ਦੇ ਲਏ ਗਏ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰਿਆਂ ਮਾਲਵਿੰਦਰ ਸਿੰਘ ਕੰਗ, ਨੀਲ ਗਰਗ ਤੇ ਸੰਨੀ ਆਹਲੂਵਾਲੀਆ ਨੇ ਇਥੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਹੁਣ ਇਹ ਪੈਸਾ ਪਿੰਡਾਂ ਤੇ ਮੰਡੀਆਂ ਦੇ ਵਿਕਾਸ ਵਿਚ ਲੱਗੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਆਰ.ਡੀ.ਐਫ਼ ਦੇ ਪੈਸੇ ਨਾਲ ਰਾਜਨੀਤਕ ਹਿਤ ਪੂਰਦੀਆਂ ਸਨ | ਉਨ੍ਹਾਂ ਇਹ ਵੀ ਕਿਹਾ ਕਿ ਆਰ.ਡੀ.ਐਫ਼ ਦਾ ਬਾਦਲ ਤੇ ਕੈਪਟਨ ਨੇ ਕੀਤਾ ਦੁਰਉਪਯੋਗ, ਬਾਦਲ ਨੇ ਸੰਗਤ ਦਰਸ਼ਨ 'ਚ ਵਰਤਿਆ ਅਤੇ ਕੈਪਟਨ ਨੇ ਮੰਡੀ ਬੋਰਡ ਦਾ ਕਰਜ਼ਾ ਲਾਹਿਆ | ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਵਿਸ਼ੇਸ਼ ਫ਼ੰਡ ਰੂਰਲ ਡਿਵੈਲਪਮੈਂਟ ਫ਼ੰਡ (ਆਰ.ਡੀ.ਐਫ਼) ਦੀ ਸਹੀ ਵਰਤੋਂ ਕਰਨ ਲਈ ਪੰਜਾਬ ਸਰਕਾਰ ਵਲੋਂ ਆਰ.ਡੀ. ਐਕਟ, 1987 ਵਿਚ ਸੋਧ ਕੀਤੀ ਗਈ ਹੈ | ਇਸੇ ਫ਼ੈਸਲੇ ਬਾਰੇ ਸੱਤਾਧਿਰ ਦੇ ਆਗੂਆਂ ਨੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧਨਵਾਦ ਕੀਤਾ ਹੈ | ਉਕਤ ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਆਰ.ਡੀ.ਐਫ਼ ਦਾ ਪੈਸਾ ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਵਿਚ ਲੱਗੇਗਾ | ਇਸ ਫ਼ੰਡ ਦਾ ਸਹੀ ਉਪਯੋਗ ਹੋਣ ਨਾਲ ਪੇਂਡੂ ਖੇਤਰ ਦੇ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਨੂੰ  ਕਾਫ਼ੀ ਲਾਭ ਪਹੁੰਚੇਗਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਫ਼ੰਡ ਦੀ ਦੁਰਵਰਤੋਂ ਕੀਤੀ ਗਈ ਸੀ ਜਿਸ ਕਾਰਨ ਕੇਂਦਰ ਸਰਕਾਰ ਨੇ ਪਿਛਲੇ ਸਾਲ ਇਹ ਫ਼ੰਡ ਰੋਕ ਦਿਤਾ ਸੀ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement