ਪ੍ਰਤਾਪ ਸਿੰਘ ਬਾਜਵਾ ਨੂੰ ਡਰਾ ਧਮਕਾ ਕੇ ਮੁੱਖ ਮੰਤਰੀ ਪੰਜਾਬ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ: ਸੁਖਜਿੰਦਰ ਸਿੰਘ ਰੰਧਾਵਾ
Published : Apr 14, 2025, 2:32 pm IST
Updated : Apr 14, 2025, 2:33 pm IST
SHARE ARTICLE
Chief Minister Punjab cannot suppress the voice of Congress Party by threatening Partap Singh Bajwa: Sukhjinder  Randhawa
Chief Minister Punjab cannot suppress the voice of Congress Party by threatening Partap Singh Bajwa: Sukhjinder Randhawa

ਪੰਜਾਬ ਦੇ ਇਤਿਹਾਸ ਵਿੱਚ ਵਿਰੋਧੀ ਧਿਰ ਦੇ ਨੇਤਾ ਨਾਲ‌ ਅਜਿਹਾ ਵਿਹਾਰ ਪਹਿਲੀ ਵਾਰ ਦੇਖਿਆ

ਗੁਰਦਾਸਪੁਰ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੇਸ ਦਰਜ ਕਰਨ ਨੂੰ  ਮਾਨ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਦੱਸਿਆ। ਪੰਜਾਬ ਦੇ ਇਤਿਹਾਸ ਵਿੱਚ ਵਿਰੋਧੀ ਧਿਰ ਦੇ ਨੇਤਾ ਨਾਲ‌ ਅਜਿਹਾ  ਵਿਹਾਰ ਪਹਿਲੀ ਵਾਰ  ਦੇਖਿਆ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ  ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲ‌ਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਬੁਰੀ ਤਰਾਂ ਫੇਲ੍ਹ ਸਾਬਤ ਹੋਏ ਹਨ ਉਨ੍ਹਾਂ ਕਿਹਾ ਕਿ  ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਜਿਹੀਆਂ ਕਾਰਵਾਈਆਂ ਕਰਕੇ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾ ਨਹੀਂ ਸੱਕਦੇ  ਤੇ ਪੰਜਾਬ ਦੇ ਕਾਂਗਰਸੀ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੀਤੀ ਗਈ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕਰਨਗੇ ਤੇ ਭਗਵੰਤ ਮਾਨ ਸਰਕਾਰ ਵੱਲੋਂ ਪ੍ਰਤਾਪ ਸਿੰਘ ਬਾਜਵਾ ਖਿਲਾਫ  ਦਰਜ਼ ਕੀਤੇ ਝੂਠੇ ਕੇਸ ਵਾਪਿਸ ਲੈਣ ਲ‌ਈ  ਮੁੱਖ ਮੰਤਰੀ ਪੰਜਾਬ ਦੇ ਨੱਕ ਵਿੱਚ ਦੱਮ ਕਰ ਦੇਣਗੇ ਤੇ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਨੂੰ ਪੰਜਾਬ ਦੀ ਜਨਤਾ  ਦੀ ਕਚਹਿਰੀ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਉਠਾਉਣਗੇ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement