ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ : ਹਰਭਜਨ ਸਿੰਘ ਈ.ਟੀ.ਓ.

By : KOMALJEET

Published : May 14, 2023, 4:13 pm IST
Updated : May 14, 2023, 4:13 pm IST
SHARE ARTICLE
Cabinet Minister Harbhajan Singh ETO
Cabinet Minister Harbhajan Singh ETO

ਕਿਹਾ, ਟੈਂਡਰ ਪ੍ਰਕਿਰਿਆ ਸ਼ੁਰੂ; ਪ੍ਰਾਜੈਕਟ 6 ਮਹੀਨਿਆਂ ‘ਚ ਮੁਕੰਮਲ ਕਰਨ ਦਾ ਟੀਚਾ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਖੇਤਰ 22800 ਵਰਗ ਫੁੱਟ ਹੋਵੇਗਾ, ਜਿਥੇ ਗਰਾਊਂਡ ਤੋਂ ਇਲਾਵਾ ਦੋ ਮੰਜ਼ਿਲਾਂ ਉਸਾਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਥੇ ਕੁੱਲ 12 ਕਮਰੇ ਤਜਵੀਜ਼ ਕੀਤੇ ਗਏ ਹਨ, ਜਿਨ੍ਹਾਂ ਵਿਚ 2 ਵੀ.ਵੀ.ਆਈ.ਪੀਜ. ਸੈਟ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਕਾਨਫ਼ਰੰਸ ਹਾਲ ਅਤੇ ਇਕ ਡਰਾਇੰਗ ਰੂਮ ਉਸਾਰਿਆ ਜਾਵੇਗਾ।

ਇਹ ਵੀ ਪੜ੍ਹੋ: ਸੀ.ਬੀ.ਆਈ. ਦੇ ਨਵੇਂ ਡਾਇਰੈਕਟਰ ਬਣੇ ਆਈ.ਪੀ.ਐਸ. ਪ੍ਰਵੀਨ ਸੂਦ, 2 ਸਾਲ ਦਾ ਹੋਵੇਗਾ ਕਾਰਜਕਾਲ

ਲੋਕ ਨਿਰਮਾਣ ਮੰਤਰੀ ਨੇ ਅੱਗੇ ਦਸਿਆ ਕਿ ਪਠਾਨਕੋਟ ਵਿਖੇ ਨਵੇਂ ਉਸਾਰੇ ਜਾਣ ਵਾਲੇ ਸਰਕਟ ਹਾਊਸ ਲਈ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਹੁਣਚਾਰੀ ਵਿਭਾਗ ਪੰਜਾਬ ਪਾਸੋਂ ਪ੍ਰਾਪਤ ਹੋ ਚੁੱਕੀ ਹੈ ਅਤੇ ਇਸ ਕੰਮ ਦੇ ਟੈਂਡਰ ਕਾਲ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਇਹ ਪ੍ਰਾਜੈਕਟ ਅਗਲੇ 6 ਮਹੀਨੇ ’ਚ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਇਕ ਪਾਸੇ ਹਿਮਾਚਲ ਪ੍ਰਦੇਸ਼ ਅਤੇ ਦੂਜੇ ਪਾਸੇ ਜੰਮੂ ਅਤੇ ਕਸ਼ਮੀਰ ਲਗਦਾ ਹੈ, ਜਿਸ ਕਰਕੇ ਇਥੇ ਦੇਸ਼ ਭਰ ’ਚੋਂ ਆਉਣ ਵਾਲੇ ਮਹਿਮਾਨਾਂ, ਅਧਿਕਾਰੀਆਂ ਅਤੇ ਹੋਰ ਵਿਸ਼ੇਸ਼ ਵਿਅਕਤੀਆਂ ਦੇ ਠਹਿਰਾਅ ਲਈ ਕਿਸੇ ਢੁਕਵੀਂ ਰਿਹਾਇਸ਼ ਦਾ ਪ੍ਰਬੰਧ ਨਹੀਂ ਸੀ, ਜਿਸ ਕਰ ਕੇ ਸੂਬਾ ਸਰਕਾਰ ਵਲੋਂ ਪਠਾਨਕੋਟ ਵਿਖੇ ਸਰਕਟ ਹਾਉਸ ਉਸਾਰਨਾ ਤਜਵੀਜ਼ ਕੀਤਾ ਗਿਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement