Punjab News : ਚੋਣ ਕਮਿਸ਼ਨ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ,ਮੀਂਹ ਨਾਲ ਖ਼ਰਾਬ ਹੋਈਆਂ ਫਸਲਾਂ ਦਾ ਦਿੱਤਾ ਜਾਵੇਗਾ ਮੁਆਵਜ਼ਾ
Published : May 14, 2024, 10:25 pm IST
Updated : May 14, 2024, 10:26 pm IST
SHARE ARTICLE
Crops damage
Crops damage

ਪੰਜਾਬ ਸਰਕਾਰ ਨੂੰ ਦਿੱਤੀ ਮਨਜ਼ੂਰੀ , ਡੀਸੀ ਬਠਿੰਡਾ ਅਤੇ ਡੀਸੀ ਸੰਗਰੂਰ ਵੱਲੋਂ ਚੋਣ ਕਮਿਸ਼ਨ ਨੂੰ ਕੁੱਲ ਤਿੰਨ ਪ੍ਰਸਤਾਵ ਭੇਜੇ ਗਏ ਸਨ

Punjab News : ਪੰਜਾਬ ਵਿੱਚ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਡੀਸੀ ਬਠਿੰਡਾ ਅਤੇ ਡੀਸੀ ਸੰਗਰੂਰ ਵੱਲੋਂ ਚੋਣ ਕਮਿਸ਼ਨ ਨੂੰ ਕੁੱਲ ਤਿੰਨ ਪ੍ਰਸਤਾਵ ਭੇਜੇ ਗਏ ਸਨ।

ਮਾਲ, ਰਾਹਤ ਤੇ ਮੁੜ ਵਸੇਬਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਦੱਸਿਆ ਕਿ ਸੂਬਾ ਕਾਰਜਕਾਰਨੀ ਕਮੇਟੀ ਨੇ ਆਪਣੀ 38ਵੀਂ ਮੀਟਿੰਗ ਦੌਰਾਨ ਫਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਰਾਹਤ ਰਾਸ਼ੀ ਦੇਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਦੇ ਦੋ ਪ੍ਰਸਤਾਵਾਂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਇਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਸੰਗਰੂਰ ਅਤੇ ਬਠਿੰਡਾ ਦੀਆਂ ਦੋ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਵਿੱਚ ਬਠਿੰਡਾ ਲਈ ਰਾਜ ਆਫ਼ਤ ਰਾਹਤ ਫੰਡ ਵਿੱਚੋਂ 7,59,22,000/- ਰੁਪਏ ਅਤੇ 9,71,508/- ਰੁਪਏ ਅਤੇ ਰਾਜ ਦੇ ਫੰਡਾਂ 'ਚੋਂ 2,53,82,000/- ਰੁਪਏ ਅਤੇ 4,98,41,710/- ਰੁਪਏ ਜਾਰੀ ਕੀਤੇ ਜਾ ਰਹੇ ਹਨ।

ਇਸੇ ਤਰ੍ਹਾਂ SDRF ਤੋਂ 51,95,137/- ਰੁਪਏ ਅਤੇ ਸਟੇਟ ਫੰਡ 'ਚੋਂ 55,67,430/- ਰੁਪਏ ਸੰਗਰੂਰ ਲਈ ਜਾਰੀ ਕੀਤੇ ਜਾ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement