Tarn Taran Murder : ਤਰਨਤਾਰਨ ’ਚ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

By : BALJINDERK

Published : May 14, 2024, 2:34 pm IST
Updated : May 14, 2024, 2:34 pm IST
SHARE ARTICLE
ਮ੍ਰਿਤਕ ਲਵਪ੍ਰੀਤ ਸਿੰਘ ਦੀ ਫਾਈਲ ਫੋਟੋ
ਮ੍ਰਿਤਕ ਲਵਪ੍ਰੀਤ ਸਿੰਘ ਦੀ ਫਾਈਲ ਫੋਟੋ

Tarn Taran Murder : ਮਾਂ ਦੀਆਂ ਅੱਖਾਂ ਸਾਹਮਣੇ ਸਿਰ ’ਚ ਇੱਟਾਂ ਮਾਰ ਉਤਾਰਿਆ ਮੌਤ ਦੇ ਘਾਟ

Tarn Taran Murder :ਤਰਨਤਾਰਨ- ਤਰਨਤਾਰਨ ਦੇ ਪਿੰਡ ਭੈਣੀ ਮੱਟੂਆਂ ਤੋਂ ਨਾਜਾਇਜ਼ ਸਬੰਧਾਂ ਨੂੰ ਲੈ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਮਰ 20 ਸਾਲ ਪਿੰਡ ਭੈਣੀ ਮੱਟੂਆਂ ਵਜੋਂ ਹੋਈ ਹੈ। ਮ੍ਰਿਤਕ ਦੇ ਪਿੰਡ ਦੇ ਨਿਵਾਸੀ  ਗੁਰਜੰਟ ਸਿੰਘ ਨੂੰ ਸ਼ੱਕ ਸੀ ਕਿ ਲਵਪ੍ਰੀਤ ਸਿੰਘ ਦਾ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ। 

ਇਹ ਵੀ ਪੜੋ:Zirakpur News : ਬਲਟਾਣਾ ’ਚ ਇੱਕ ਹੋਟਲ ਦੇ ਅੰਦਰ ਇੱਕ ਨੌਜਵਾਨ ਦੀ ਹੋਈ ਕੁੱਟਮਾਰ 

ਬੀਤੇ ਕੁਝ ਮਹੀਨਿਆਂ ਤੋਂ ਗੁਰਜੰਟ ਸਿੰਘ ਦੀ ਪਤਨੀ ਆਪਣੇ ਪਤੀ ਨਾਲ ਲੜਾਈ-ਝਗੜਾ ਹੋਣ ਦੇ ਚਲਦਿਆਂ ਆਪਣੇ ਪੇਕੇ ਘਰ ਰਹਿ ਰਹੀ ਸੀ। ਗੁਰਜੰਟ ਸਿੰਘ ਨੂੰ ਛੱਕ ਸੀ ਕਿ ਉਸ ਦੀ ਪਤਨੀ ਆਪਣੇ ਯਾਰ ਲਵਪ੍ਰੀਤ ਸਿੰਘ ਦੇ ਕਹਿਣ ਅਨੁਸਾਰ ਸਹੁਰੇ ਘਰ ਵਾਪਸ ਨਹੀਂ ਆ ਰਹੀ। ਇਸ ਦੌਰਾਨ ਦੋ ਬੱਚਿਆਂ ਦੇ ਪਿਤਾ ਗੁਰਜੰਟ ਸਿੰਘ ਨੇ ਗੁੱਸੇ ’ਚ ਆ ਬੀਤੇ ਕੱਲ੍ਹ ਦੇਰ ਸ਼ਾਮ ਲਵਪ੍ਰੀਤ ਸਿੰਘ ਨੂੰ ਉਸਦੇ ਘਰ ਬਾਹਰ ਮਾਂ ਦੀਆਂ ਅੱਖਾਂ ਸਾਹਮਣੇ ਸਿਰ ’ਚ ਇੱਟਾਂ ਨਾਲ 9 ਵਾਰ ਕਰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦਾ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵੱਲੋਂ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

(For more news apart from Murder youth on suspicion illicit relationship in Tarn Taran News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement