Punjab News: ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ   
Published : May 14, 2024, 10:36 am IST
Updated : May 14, 2024, 10:36 am IST
SHARE ARTICLE
Surinder Singh
Surinder Singh

ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ’ਚ ਪਰਿਵਾਰ ਸਮੇਤ ਰਹਿ ਰਿਹਾ ਸੀ

Punjab News: ਜਲੰਧਰ - ਗੁਰਦੁਆਰਾ ਸਾਹਿਬ ’ਚ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ  ਹੋ ਗਈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ।  

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾਉਣ ਨਾਲ ਕਰੰਟ ਲੱਗਣ ਕਾਰਨ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਇਸ ਮੌਤ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ’ਚ ਪਰਿਵਾਰ ਸਮੇਤ ਰਹਿ ਰਿਹਾ ਸੀ। ਸੋਢੀ ਆਪਣੇ ਪਿੱਛੇ ਪਰਿਵਾਰ ’ਚੋਂ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੁਸਾਂਝ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement