ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ
Published : May 14, 2025, 10:32 pm IST
Updated : May 14, 2025, 10:32 pm IST
SHARE ARTICLE
ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਰੋਪਾਓ ਦੇ ਕੇ ਸੇਵਾ ਸੌਂਪੀ।
ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਰੋਪਾਓ ਦੇ ਕੇ ਸੇਵਾ ਸੌਂਪੀ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਰੋਪਾਓ ਦੇ ਕੇ ਸੇਵਾ ਸੌਂਪੀ

ਸ੍ਰੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਸ. ਜਸਕਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਬੀਤੇ ਦਿਨੀਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਜਸਕਰਨ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਮੀਡੀਆ ਸਲਾਹਕਾਰ ਦੇ ਅਹੁਦੇ ਉੱਤੇ ਸੇਵਾ ਸੌਂਪ ਦਿੱਤੀ ਹੈ ਅਤੇ ਉਹ ਹੁਣ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਸ. ਜਸਕਰਨ ਸਿੰਘ ਚੰਡੀਗੜ੍ਹ ਦੇ ਰਹਿਣ ਵਾਲੇ ਹਨ ਤੇ ਉਨ੍ਹਾਂ ਦਾ ਪਿਛੋਕੜ ਮੀਡੀਆ ਨਾਲ ਸਬੰਧਤ ਹੈ। ਉਨ੍ਹਾਂ ਨੇ ਪੱਤਰਕਾਰੀ, ਜਨ ਸੰਚਾਰ ਅਤੇ ਮੀਡੀਆ ਤਕਨਾਲੋਜੀ ਵਿੱਚ ਗ੍ਰੈਜੂਏਸ਼ਨ ਅਤੇ ਮਾਸਟਰ ਡਿਗਰੀ ਹਾਸਲ ਕੀਤੀ ਹੋਈ ਹੈ। ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿਖੇ ਸੇਵਾਵਾਂ ਸ਼ੁਰੂ ਕਰਨ ਤੋਂ ਪਹਿਲਾਂ ਸ. ਜਸਕਰਨ ਸਿੰਘ ਸਾਲ 2014 ਤੋਂ ਇੱਕ ਅੰਗ੍ਰੇਜ਼ੀ ਅਖ਼ਬਾਰ ਵਿੱਚ ਬਤੌਰ ਪੱਤਰਕਾਰ ਕਾਰਜ ਕਰ ਰਹੇ ਸਨ। ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਤੇ ਸਹਾਇਕ ਇੰਚਾਰਜ ਸ. ਜਸਵੀਰ ਸਿੰਘ ਲੌਂਗੋਵਾਲ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement