Moga News : ਮੋਗਾ ਪੁਲਿਸ ਨੇ 1200 ਲਿਟਰ ਲਾਹਣ ਨਾਲ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ, ਚਾਰ ਦੀ ਭਾਲ ਜਾਰੀ

By : BALJINDERK

Published : May 14, 2025, 4:45 pm IST
Updated : May 14, 2025, 4:45 pm IST
SHARE ARTICLE
  ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਅਤੇ ਗੁਲਾਬ ਸਿੰਘ ਵਾਸੀ ਮੋਗਾ ਵਜੋਂ ਹੋਈ 
ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਅਤੇ ਗੁਲਾਬ ਸਿੰਘ ਵਾਸੀ ਮੋਗਾ ਵਜੋਂ ਹੋਈ 

Moga News : ਪਿੰਡ ਬੋਘੇ ਵਾਲਾ ਸਤਲੁਜ ਦਰਿਆ ਦੇ ਕੰਢੇ ਪਲਾਸਟਿਕ ਦੀ ਤਰਪਾਲ ਦੇ ਹੇਠਾਂ ਲੁਕੋ ਕੇ ਰੱਖੀ ਸੀ ਲਾਹਣ

Moga News in Punjabi : ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਬੋਘੇ ਵਾਲਾ ਸਤਲੁਜ ਦਰਿਆ ਦੇ ਕੰਢੇ ’ਤੇ ਲਾਹਨ ਜੋ ਕਿ ਪਲਾਸਟਿਕ ਦੀ ਤਰਪਾਲ ਦੇ ਹੇਠਾਂ ਛੁਪਾ ਕੇ ਰੱਖੀ ਬਰਾਮਦ ਕੀਤੀ।  ਮੌਕੇ ’ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਚਾਰ ਦੀ ਭਾਲ ਜਾਰੀ। ਥਾਣਾ ਫਤਿਹਗੜ ਪੰਜਤੂਰ ਵਿਖੇ ਸੱਤ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ। 

1

ਜਾਣਕਾਰੀ ਦਿੰਦੇ ਹੋਏ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਐਸ ਐਸ ਪੀ ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਦੇ ਤਹਿਤ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਬੋਘੇ ਵਾਲਾ ਸਤਲੁਜ ਦਰਿਆ ਦੇ ਕੰਢੇ ’ਤੇ ਪਲਾਸਟਿਕ ਦੀ ਤਰਪਾਲ ਥੱਲੋਂ 1200 ਲੀਟਰ ਲਾਹਨ ਬਰਾਮਦ ਕੀਤੀ ਗਈ।

1

ਮੌਕੇ ’ਤੇ ਤਿੰਨ ਵਿਅਕਤੀ ਸੁਖਵਿੰਦਰ ਸਿੰਘ ਗੁਰਦੇਵ ਸਿੰਘ ਅਤੇ ਗੁਲਾਬ ਸਿੰਘ ਜੋ ਕਿ ਮੋਗਾ ਜ਼ਿਲ੍ਹਾ ਨਾਲ ਸੰਬੰਧਿਤ ਹਨ ਗ੍ਰਿਫ਼ਤਾਰ ਕਰ ਲਏ ਗਏ ਹਨ।  ਗੁਲਾਬ ਸਿੰਘ ਉੱਪਰ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ। ਬਲਵਿੰਦਰ ਸਿੰਘ ,ਬਲਕਾਰ ਸਿੰਘ, ਗੁਰਮੀਤ ਸਿੰਘ ਅਤੇ ਰਾਜਵਿੰਦਰ ਕੌਰ ਜੋ ਕਿ ਪਿੰਡ ਸੰਘੇੜਾ ਦੇ ਰਹਿਣ ਵਾਲੇ ਹਨ ਉਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਬਲਵਿੰਦਰ ਸਿੰਘ ਉੱਪਰ ਇੱਕ ਮਾਮਲਾ ਦਰਜ ਹੈ ਅਤੇ ਗੁਰਮੀਤ ਸਿੰਘ ਉੱਪਰ ਦੋ ਮਾਮਲੇ ਦਰਜ ਹਨ।

 (For more news apart from  Moga Police arrests three people with 1200 liters of liquor, search for four continues News in Punjabi, stay tuned to Rozana Spokesman)

 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement