ਕੈਪਟਨ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰਾਂ ਗੰਭੀਰ: ਓ.ਐਸ.ਡੀ. ਬਾਂਸਲ
Published : Jun 14, 2018, 5:11 am IST
Updated : Jun 14, 2018, 5:11 am IST
SHARE ARTICLE
O. S.D Bansal with Others
O. S.D Bansal with Others

ਕੈਪਟਨ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰਾਂ ਗੰਭੀਰ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਸੂਬਾ ਮੁੜ ਤਰੱਕੀ ਦੀ ਲੀਹਾਂ '...

ਹੰਬੜਾਂ, ਕੈਪਟਨ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰਾਂ ਗੰਭੀਰ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਸੂਬਾ ਮੁੜ ਤਰੱਕੀ ਦੀ ਲੀਹਾਂ 'ਤੇ ਪੈ ਗਿਆ। ਤੇ ਸੂਬੇ ਦੇ ਵਿਕਾਸ ਕਾਰਜਾਂ ਲਈ ਨਵੀਂ ਰਣਨੀਤੀ ਬਣਾਉਣ ਦੇ ਨਾਲ-ਨਾਲ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਸਖਤ ਫ਼ੈਸਲੇ ਲੈ ਰਹੀ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਓ.ਐਸ.ਡੀ. ਅੰਕਿਤ ਬਾਂਸਲ ਨੇ ਪਿੰਡ ਮਲਕਪੁਰ ਬੇਟ ਵਿਖੇ ਕਾਂਗਰਸ ਦੇ ਸੂਬਾ ਸਕੱੱਤਰ ਬਲਜਿੰਦਰ ਸਿੰਘ ਮਲਕਪੁਰ ਦੇ ਭਰਾ ਐਸ.ਡੀ.ਓ ਗੁਰਮੇਜ ਸਿੰਘ ਦੀ ਹੋਈ ਮੌਤ 'ਤੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਸੂਬੇ'ਚ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਵਲ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।

ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਵਾਲੀ ਸੂਬੇ ਦੀ ਕੈਪਟਨ ਸਰਕਾਰ ਦੇਸ਼ 'ਚੋਂ ਮੋਹਰੀ ਸਰਕਾਰ ਬਣੀ ਤੇ ਹੁਣ ਤੱਕ ਦੇਸ਼ 'ਚੋਂ ਕੋਈ ਵੀ ਸੂਬਾ ਸਰਕਾਰ ਅਜਿਹੇ ਲੋਕ ਹਿਤ ਫ਼ੈਸਲੇ ਨਹੀਂ ਲੈ ਸਕੀ ਜੋ ਕੈਪਟਨ ਸਰਕਾਰ ਨੇ ਸਿਰਫ਼ ਇਕ ਸਾਲ 'ਚ ਹੀ ਅਜਿਹੇ ਠੋਸ ਫ਼ੈਸਲੇ ਲਏ ਹਨ। ਇਸ ਮੌਕੇ ਦਲਜੀਤ ਸਿੰਘ ਹੋੜਾ, ਬਲਜਿੰਦਰ ਸਿੰਘ ਮਲਕਪੁਰ, ਮੇਵਾ ਸਿੰਘ ਮਲਕਪੁਰ, ਪੰਚ ਸੰਤਾ ਸਿੰਘ, ਪੰਚ ਅਜਮੇਰ ਸਿੰਘ, ਬਚਿੱਤਰ ਸਿੰਘ, ਸਤਪਾਲ ਸਿੰਘ, ਨਛੱਤਰ ਸਿੰਘ, ਪਿੰਦਰ ਸਿੰਘ ਬੀਰਮੀ, ਯੂਥ ਆਗੂ ਅਰਸ਼ ਮਲਕਪੁਰ ਆਦਿ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement