ਹਾਈ ਕੋਰਟ ਦੇ ਐਡਵੋਕੇਟ ਸਰਤੇਜ ਨਰੂਲਾ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁਧ ਦਰਜ ਕੇਸ ਵਿਚ ਵਿਸ਼ੇਸ਼...
Published : Jun 14, 2020, 9:13 am IST
Updated : Jun 14, 2020, 9:13 am IST
SHARE ARTICLE
File Photo
File Photo

ਮੁਲਤਾਨੀ ਅਗ਼ਵਾ ਅਤੇ ਖ਼ੁਰਦ-ਬੁਰਦ ਕੇਸ

ਚੰਡੀਗੜ੍ਹ, 13 ਜੂਨ (ਨੀਲ ਭਲਿੰਦਰ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਸਰਤੇਜ ਸਿੰਘ ਨਰੂਲਾ ਨੂੰ ਪੰਜਾਬ ਪੁਲਿਸ ਨੇ ਸਾਬਕਾ ਡਾਇਰੈਕਟਰ-ਜਨਰਲ ਪੁਲਿਸ ਸੁਮੇਧ ਸਿੰਘ ਸੈਣੀ ਵਿਰੁਧ ਦਰਜ ਕੀਤੇ ਬਲਵੰਤ ਸਿੰਘ ਮੁਲਤਾਨੀ ਅਗ਼ਵਾ ਅਤੇ ਖ਼ੁਰਦ-ਬੁਰਦ ਕੇਸ ਵਿਚ ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕੀਤਾ ਹੈ।

ਮੋਹਾਲੀ ਦੇ ਮਟੌਰ ਥਾਣੇ ਵਿਚ ਸੈਣੀ ਤੇ ਹੋਰਨਾਂ ਪੁਲਿਸ ਮੁਲਾਜ਼ਮਾਂ ਵਿਰੁਧ ਇਹ  ਕੇਸ ਦਰਜ ਕੀਤਾ ਗਿਆ ਹੈ। 1991 ਦੇ ਅਗ਼ਵਾ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਦਰਜ ਕੀਤੀ ਗਈ ਇਕ ਪੁਰਾਣੀ ਐਫ਼ਆਈਆਰ ਨੂੰ ਰੱਦ ਕਰਨ ਦੇ ਅੱਠ ਸਾਲਾਂ ਤੋਂ ਬਾਅਦ ਇਹ ਤਾਜ਼ਾ ਐਫ਼ਆਈਆਰ ਦਰਜ ਕੀਤੀ ਗਈ ਹੈ।

File PhotoFile Photo

ਮੁਹਾਲੀ ਪੁਲਿਸ ਨੇ ਅਗ਼ਵਾ ਅਤੇ ਹੋਰਨਾਂ ਅਪਰਾਧਾਂ ਲਈ ਦਰਜ ਕੀਤੀ ਗਈ ਐਫ਼ਆਈਆਰ ਦੀ ਪੜਤਾਲ ਲਈ ਪਹਿਲਾਂ ਹੀ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਦਸਣਯੋਗ ਹੈ ਕਿ ਇਸ ਮਾਮਲੇ ਵਿਚ ਸੀਬੀਆਈ ਪਹਿਲਾਂ ਹੀ ਪੈਰ ਪਿਛੇ ਖਿੱਚ ਚੁੱਕੀ ਹੈ। ਇੰਨਾ ਹੀ ਨਹੀਂ ਪੰਜਾਬ ਪੁਲਿਸ ਵਲੋਂ ਚੰਡੀਗੜ੍ਹ ਅਦਾਲਤ ਵਿਚ ਸੀਬੀਆਈ ਤੋਂ ਰੀਕਾਰਡ ਲੈਣ ਵਾਸਤੇ ਕੀਤੀ ਗਈ ਪਹੁੰਚ ਵੀ ਹਾਲ ਦੀ ਘੜੀ ਕੋਈ ਲਾਹੇਵੰਦੀ ਸਾਬਤ ਹੁੰਦੀ ਨਜ਼ਰ ਨਹੀਂ ਆ ਰਹੀ। ਕਿਉਂਕਿ ਅਦਾਲਤ ਵਿਚ ਹੀ ਸੀਬੀਆਈ ਬੀਤੇ ਹਫ਼ਤੇ ਰੀਕਾਰਡ ਮੌਜੂਦ ਨਾ ਹੋਣ ਦੀ ਦਲੀਲ ਦੇ ਕੇ ਇਕ ਤਰ੍ਹਾਂ ਨਾਲ ਪੱਲਾ ਝਾੜਨ ਦੀ ਕੋਸ਼ਿਸ਼ ਕਰ ਚੁੱਕੀ ਹੈ। ਪਰ ਪੰਜਾਬ ਪੁਲਿਸ ਦਾ ਦਰਦ ਜਾਰੀ ਹੈ।

ਤਾਜ਼ਾ ਦਰਜ ਐਫ਼.ਆਈ.ਆਰ ਮੁਤਾਬਕ ਬਲਵੰਤ ਸਿੰਘ ਮੁਲਤਾਨੀ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰੀਜ਼ਮ ਕਾਰਪੋਰੇਸ਼ਨ ਵਿਚ ਜੂਨੀਅਰ ਇੰਜੀਨੀਅਰ ਸਨ। ਉਸ ਵੇਲੇ ਫ਼ੇਜ਼-7 ਮੁਹਾਲੀ ਦੇ ਰਹਿਣ ਵਾਲੇ ਮੁਲਤਾਨੀ ਨੂੰ  1991 ਵਿਚ ਸੈਣੀ ਜਦੋਂ ਚੰਡੀਗੜ੍ਹ ਦੇ ਐਸਐਸਪੀ ਸੀ ਤਾਂ ਉਸ ’ਤੇ ਹੋਏ ਹਮਲੇ ਤੋਂ ਬਾਅਦ ਮੁਲਤਾਨੀ ਨੂੰ ਪੁਲਿਸ ਲੈ ਗਈ ਸੀ। ਜਿਸ ਮਗਰੋਂ ਉਸ ਦਾ ਖੁਰਾ ਖੋਜ ਨਹੀਂ ਲੱਭਿਆ। ਹੁਣ ਸੁਮੇਧ ਸੈਣੀ ਵਿਰੁਧ ਕੇਸ ਬਲਵੰਤ ਸਿੰਘ ਮੁਲਤਾਨੀ ਦੇ ਭਰਾ ਅਤੇ ਜਲੰਧਰ ਦੇ ਵਸਨੀਕ ਪਲਵਿੰਦਰ ਸਿੰਘ ਮੁਲਤਾਨੀ ਵਲੋਂ ਤਾਜ਼ਾ ਅਰਜ਼ੀ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement