ਪੰਜਾਬ ਪੁਲਿਸ ਨੇ ਪਠਾਨਕੋਟ ਤੋਂ ਦਬੋਚਿਆ ਇਕ ਹੋਰ ਅਤਿਵਾਦੀ
Published : Jun 14, 2020, 8:57 am IST
Updated : Jun 14, 2020, 8:57 am IST
SHARE ARTICLE
File Photo
File Photo

ਕਸ਼ਮੀਰ ਵਾਦੀ ਵਿਚ ਅਤਿਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰਨ

ਪਠਾਨਕੋਟ, 13 ਜੂਨ (ਤੇਜਿੰਦਰ ਸਿੰਘ): ਕਸ਼ਮੀਰ ਵਾਦੀ ਵਿਚ ਅਤਿਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ , ਜੰਮੂ ਕਸ਼ਮੀਰ ਨਾਲ ਸਬੰਧਤ ਦੋ ਲਸ਼ਕਰ-ਏ-ਤੋਇਬਾ ਦੇ ਕਾਰਕੁਨ ਆਮਿਰ ਹੁਸੈਨ ਵਾਨੀ ਅਤੇ ਵਸੀਮ ਹਸਨ ਵਾਨੀ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ, ਪੰਜਾਬ ਪੁਲਿਸ ਨੇ ਸ਼ੁਕਰਵਾਰ ਨੂੰ ਉਨ੍ਹਾਂ ਦੇ ਤੀਜੇ ਸਾਥੀ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕਸ਼ਮੀਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

ਤੀਜੇ ਸ਼ੱਕੀ ਅਤਿਵਾਦੀ ਦੀ ਪਛਾਣ ਜਾਵੇਦ ਅਹਿਮਦ ਭੱਟ (29 ਸਾਲ) ਪੁੱਤਰ ਗੁਲਾਮ ਅਹਿਮਦ ਭੱਟ ਵਾਸੀ ਪਿੰਡ ਸ਼ਰਮਲ, ਜ਼ਿਲ੍ਹਾ ਸ਼ੋਪੀਆਂ (ਜੰਮੂ ਕਸ਼ਮੀਰ) ਵਜੋਂ ਹੋਈ ਹੈ। ਪਠਾਨਕੋਟ ਪੁਲਿਸ ਦੁਆਰਾ ਉਸ ਨੂੰ ਅੰਮ੍ਰਿਤਸਰ-ਜੰਮੂ ਹਾਈਵੇਅ ’ਤੇ ਧੋਬੜਾ ਪੁਲ, ਪਠਾਨਕੋਟ ਤੋਂ ਉਸ ਦੇ ਟਰੱਕ ਨੰਬਰ  ਜੇ.ਕੇ.-22- 8711 ਸਮੇਤ ਰੋਕਿਆ ਗਿਆ ਅਤੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਅਪਣੇ ਸਾਥੀਆਂ ਗ੍ਰਿਫ਼ਤਾਰੀ ਦੀ ਜਾਣਕਾਰੀ ਮਿਲਣ ’ਤੇ ਵਾਦੀ ਵਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

ਡੀਜੀਪੀ ਦਿਨਕਰ ਗੁਪਤਾ ਅਨੁਸਾਰ, ਜਾਵੇਦ ਉਸੇ ਹੀ ਪਿੰਡ ਦਾ ਰਹਿਣ ਵਾਲਾ ਹੈ, ਜਿਥੇ ਦੇ ਪਹਿਲਾਂ ਫੜੇ ਲਸ਼ਕਰ ਦੇ ਦੋ ਹੋਰ ਕਾਰਕੁਨ ਹਨ, ਅਤੇ ਇਹ ਉਨ੍ਹਾਂ ਦਾ ਬਚਪਨ ਦਾ ਦੋਸਤ ਹੈ। ਇਹ ਤਿਕੜੀ ਪਿਛਲੇ 2-3 ਸਾਲਾਂ ਤੋਂ ਇਕੱਠੇ ਟਰਾਂਸਪੋਰਟ ਦਾ ਕਾਰੋਬਾਰ ਕਰ ਰਹੀ ਸੀ ਅਤੇ ਉਹ ਦਿੱਲੀ, ਅੰਮ੍ਰਿਤਸਰ ਅਤੇ ਜਲੰਧਰ ਆਉਣ ਜਾਣ ਲੱਗਿਆ ਰਹਿੰਦਾ ਸੀ। ਜੰਮੂ-ਕਸ਼ਮੀਰ ਦੇ ਹੋਮਗਾਰਡ ਜਵਾਨ ਆਰਿਫ਼ ਅਹਿਮਦ ਭੱਟ, ਦਾ ਭਰਾ ਜਾਵੇਦ, ਖ਼ੁਦ 2012 ਵਿਚ ਯੂਨਿਟ ਦੁਆਰਾ ਚੁਣਿਆ ਗਿਆ ਸੀ ਪਰ ਬਾਅਦ ਵਿਚ ਇਸ ਨੇ ਨੌਕਰੀ ਛੱਡ ਦਿਤੀ ਸੀ।

ਜਾਵੇਦ ਦੀ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਉਹ ਦੂਸਰੇ ਸਾਥੀਆਂ ਆਮਿਰ ਅਤੇ ਵਸੀਮ ਦੇ ਨਾਲ ਕਸ਼ਮੀਰ ਘਾਟੀ ਤੋਂ ਅੰਮ੍ਰਿਤਸਰ ਆਇਆ ਸੀ, ਫਲ ਅਤੇ ਸਬਜ਼ੀਆਂ ਲਿਆਉਣ ਦੀ ਆੜ ਵਿਚ ਹਥਿਆਰਾਂ ਦੀ ਖੇਪ ਇਕੱਠੀ ਕਰਨ ਲਈ ਉਹ ਦੋ ਟਰੱਕਾਂ ਵਿਚ ਆਏ ਸਨ ਅਤੇ 11 ਜੂਨ ਨੂੰ ਵੱਲਾ ਰੋਡ ਦੇ ਕੋਲੋਂ ਖੇਪ ਚੁੱਕ ਕੇ , ਆਮਿਰ ਅਤੇ ਵਸੀਮ ਨੇ ਜਾਵੇਦ ਨੂੰ ਅੰਮ੍ਰਿਤਸਰ ਵਿਚ ਪਿੱਛੇ ਰਹਿਣ ਲਈ ਕਿਹਾ ਸੀ ਤਾਂ ਜੋ ਕਿ ਲਸ਼ਕਰ ਦੇ ਇਸ਼ਫਾਕ ਅਹਿਮਦ ਡਾਰ ਉਰਫ ਬਸ਼ੀਰ ਅਹਿਮਦ ਖਾਨ ਦੇ ਨਿਰਦੇਸ਼ਾਂ ਤੇ ਅੰਮ੍ਰਿਤਸਰ ਵਿਚ ਰਹਿ ਕੇ ਹਥਿਆਰਾਂ ਦੇ ਵਪਾਰੀ ਨਾਲ ਸੰਪਰਕ ਬਣਾਇਆ ਜਾ ਸਕੇ।  

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਅਤਿਵਾਦੀਆਂ ਦੇ ਪੰਜਾਬ, ਜੰਮੂ ਤੇ ਕਸ਼ਮੀਰ ਵਿਚ ਮੌਜੂਦ ਹੋਰ ਕੜੀਆਂ ਤੇ ਸਬੰਧਾਂ ਦੀ ਅਗਲੇਰੀ ਜਾਂਚ ਜਾਰੀ ਹੈ।  ਉਨ੍ਹਾਂ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਨੂੰ ਪਾਕਿਸਤਾਨ ਅਧਾਰਤ ਅਤਿਵਾਦੀਆਂ ਦੇ ਸਮਰਥਨ ਵਾਲੇ ਵਿਸ਼ਾਲ ਅਤਿਵਾਦੀ ਨੈੱਟਵਰਕ ਦਾ ਹਿੱਸਾ ਦੱਸਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement