ਝੋਨੇ ਦੇ ਸੀਜ਼ਨ ਅਤੇ ਵਰ੍ਹਦੇ ਮੀਂਹ ਦੇ ਬਾਵਜੂਦ ਧਰਨਿਆਂ ’ਚ ਡਟੇ ਕਿਸਾਨ
Published : Jun 14, 2021, 8:38 am IST
Updated : Jun 14, 2021, 8:38 am IST
SHARE ARTICLE
Farmer protest
Farmer protest

ਸੰਯੁਕਤ ਕਿਸਾਨ ਮੋਰਚਾ ਦੇ ਨਵੇਂ ਐਲਾਨਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦਾ ਸੱਦਾ

ਚੰਡੀਗੜ੍ਹ (ਭੁੱਲਰ): ਝੋਨੇ ਦੇ ਸੀਜ਼ਨ ਅਤੇ ਵਰ੍ਹਦੇ ਮੀਂਹ ਦੇ ਬਾਵਜੂਦ (  paddy season and monsoon rains) ਪੰਜਾਬ (Punjab) ਭਰ ਵਿਚ 32 ਕਿਸਾਨ-ਜਥੇਬੰਦੀਆਂ ਵਲੋਂ ਜਾਰੀ ਧਰਨਿਆਂ ਦਾ ਇਕੱਠ ਬਰਕਰਾਰ ਹੈ। ਭਲਕੇ ਕਿਸਾਨ-ਅੰਦੋਲਨ(Farmer Protest)  ਦੇ 200 ਦਿਨ ਪੂਰੇ ਹੋਣ ’ਤੇ ਦਿੱਲੀ-ਮੋਰਚਿਆਂ ’ਚ ਵੀ ਹੋਰ ਜਥੇ ਭੇਜਣ ਦਾ ਸੱਦਾ ਦਿਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ 32 ਜਥੇਬੰਦੀਆਂ ਵਲੋਂ ਜਾਰੀ ਧਰਨੇ 257ਵੇਂ ਦਿਨ ਵੀ ਭਰਵੇਂ ਇਕੱਠਾਂ ਨਾਲ ਜਾਰੀ ਰਹੇ। 

Farmer protestFarmer protest

 

ਇਹ ਵੀ ਪੜ੍ਹੋ: ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵਲੋਂ ਮੈਰਾਥਨ ਦੌੜਾਕ ਫ਼ੌਜਾ ਸਿੰਘ ਦਾ ਸਨਮਾਨ

 

ਪੰਜਾਬ (Punjab)  ਭਰ ਵਿਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ’ਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਦ੍ਰਿੜ੍ਹ ਇਰਾਦਿਆਂ ਅੱਗੇ ਕੇਂਦਰ-ਸਰਕਾਰ ਦਾ ਅੜੀਅਲ ਰਵਈਆ ਜ਼ਰੂਰ ਟੁਟੇਗਾ ਅਤੇ ਸਰਕਾਰ ਨੂੰ 3 ਖੇਤੀ-ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਵਾਪਸ ਲੈਣੇ ਪੈਣਗੇ।

Farmer protestFarmer protest

ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਦੀ ਲਾਮਬੰਦੀ ਵਧਾਉਣ ਦੀ ਦਿਸ਼ਾ ਵਿਚ ਕੁੱਝ ਨਵੇਂ ਫ਼ੈਸਲੇ ਲਏ ਹਨ, ਜਿਨ੍ਹਾਂ ਤਹਿਤ 14 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ ਮਨਾਇਆ ਜਾਵੇਗਾ। 24 ਜੂਨ ਨੂੰ ਸਾਰੀਆਂ ਸਰਹੱਦਾਂ, ਟੋਲ ਪਲਾਜ਼ਿਆਂ ਅਤੇ ਹੋਰ ਥਾਵਾਂ ’ਤੇ ਕਬੀਰ ਜੈਯੰਤੀ ਦੇ ਪ੍ਰੋਗਰਾਮ ਆਯੋਜਤ ਕੀਤੇ ਜਾਣਗੇ।  

Women in farmer protestWomen in farmer protest

26 ਜੂਨ ਨੂੰ ਅੰਦੋਲਨ ਦੇ ਸੱਤ ਮਹੀਨਿਆਂ ਅਤੇ ਐਮਰਜੈਂਸੀ ਦੀ 46ਵੀਂਂ ਵਰ੍ਹੇਗੰਢ ਮੌਕੇ ’ਤੇ ਦੇਸ਼ ਭਰ ਦੇ  ਰਾਜ ਭਵਨਾਂ ’ਤੇ ਧਰਨੇ ਦਿੰਦਿਆਂ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਨਾਲ ਦੀ ਮੰਗ ਦੁਹਰਾਉਂਦਿਆਂ ਰਾਸ਼ਟਰਪਤੀ ਨੂੰ ਮੰਗ-ਪੱਤਰ ਭੇਜੇ ਜਾਣਗੇ। ਇਸ ਨਾਲ ਹੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਵਿਰੋਧ-ਪ੍ਰਦਰਸ਼ਨ ਹੋਣਗੇ। ਸੱਤਾਧਾਰੀ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੇ ਨੇਤਾਵਾਂ ਦਾ ਸ਼ਾਂਤਮਈ ਵਿਰੋਧ ਜਾਰੀ ਰਹੇਗਾ।

ਸੰਯੁਕਤ ਕਿਸਾਨ ਮੋਰਚੇ( Samyukt Kisan Morcha)   ਦੇ ਆਗੂਆਂ ਨੇ ਕਿਹਾ ਕਿ ਖੇਤੀ ਬਿਲਾਂ ਵਿਰੁਧ ਚਲ ਰਹੇ ਸੰਘਰਸ਼ ਨੇ ਪੰਜਾਬ ਦੇ ਰਾਜਨੀਤਕ-ਸਮਾਜਕ ਦਿ੍ਰਸ਼ ’ਤੇ ਬਹੁਤ ਸਾਰੀਆਂ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਵਿਚੋਂ ਇਕ ਕਿਸਾਨ-ਮਜ਼ਦੂਰ ਏਕਤਾ ਦੇ ਨਾਹਰੇ ਦਾ ਪ੍ਰਚਲਤ ਹੋਣਾ ਹੈ। ਦਿੱਲੀ ਮੋਰਚਿਆਂ ਵਿਚ ਖੜੀਆਂ ਟਰਾਲੀਆਂ ਅਤੇ ਟੈਂਟਾਂ ’ਤੇ ਕਿਸਾਨ-ਮਜ਼ਦੂਰ ਏਕਤਾ ਦੇ ਬੈਨਰ ਲੱਗੇ ਆਮ ਹੀ ਨਜ਼ਰੀਂ ਪੈਂਦੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement