SGPC ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦਿਹਾਂਤ
Published : Jun 14, 2022, 11:18 am IST
Updated : Jun 14, 2022, 11:18 am IST
SHARE ARTICLE
late Principal Surinder Singh
late Principal Surinder Singh

ਦਿਲ ਦੀ ਧੜਕਣ ਰੁਕਣ ਕਾਰਨ 66 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ  

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਕਰੀਬ 11.45 'ਤੇ ਦਿਲ ਦੀ ਧੜਕਣ ਰੁਕਣ ਕਾਰਨ ਉਹ ਦੁਨੀਆਂ ਤੋਂ ਰੁਖਸਤ ਹੋ ਗਏ।

RIPRIP

ਦੱਸ ਦੇਈਏ ਕਿ ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ 66 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਰਾਖਵੀਂ ਸੀਟ ਤੋਂ ਸ਼੍ਰੋਮਣੀ ਗੁ: ਪ੍ਰ: ਕਮੇਟੀ ਮੈਂਬਰ ਚੁਣੇ ਗਏ ਸਨ। ਮਿਲੀ ਜਾਣਕਾਰੀ ਅਨੁਸਾਰ ਕੁਝ ਸਾਲ ਪਹਿਲਾਂ ਹੀ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਗੁਰਦੇ ਤਬਦੀਲ ਕਰਵਾਏ ਸਨ।

late Principal Surinder Singhlate Principal Surinder Singh

ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਕੋਟੇ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ।  ਉਹ ਆਪਣੇ ਪਿੱਛੇ ਪਤਨੀ, ਇਕ ਧੀ ਅਤੇ ਇਕ ਪੁੱਤਰ ਛੱਡ ਗਏ ਹਨ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement