ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ
Published : Jun 14, 2023, 4:24 pm IST
Updated : Jun 14, 2023, 4:24 pm IST
SHARE ARTICLE
photo
photo

ਉਸਾਰੀ ਕੰਪਨੀ ਵੱਲੋਂ ਕੰਮ ਵਿੱਚ ਵਰਤੀ ਜਾ ਰਹੀ ਬੇਲੋੜੀ ਦੇਰੀ ਦਾ ਪੀ.ਡਬਲਯੂ.ਡੀ. ਮੰਤਰੀ ਨੇ ਲਿਆ ਸਖਤ ਨੋਟਿਸ

 

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ। ਬੈਂਸ ਅੱਜ ਇੱਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਹਫਤਾਵਾਰੀ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਟਿੰਗ ਦੌਰਾਨ ਪੰਜਾਬ ਰਾਜ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕੰਪਨੀ ਵੱਲੋਂ ਅਪਣਾਈ ਗਈ ਢਿੱਲੀ-ਮੱਠੀ ਕਾਰਗੁਜਾਰੀ ਅਧਿਕਾਰੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੰਪਨੀ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਜੇ ਹੁਣ ਮਿੱਥੇ ਸਮਾਂ ਸੀਮਾ ਵਿੱਚ ਫਲਾਈਓਵਰ ਦੀ ਉਸਾਰੀ ਦਾ ਕਾਰਜ ਮੁਕੰਮਲ ਨਹੀਂ ਹੋਇਆ ਤਾਂ ਕੰਪਨੀ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕੰਪਨੀ ਨੂੰ ਭਵਿੱਖ ਵਿੱਚ ਕੋਈ ਟੈਂਡਰ ਨਹੀਂ ਦਿੱਤਾ ਜਾਵੇਗਾ।

ਹਰਭਜਨ ਸਿੰਘ ਈ.ਟੀ.ਓ. ਨੇ ਇਸ ਫਲਾਈਓਵਰ ਦੀ ਉਸਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ 23 ਜੂਨ,2023 ਨੂੰ ਆਪਣੇ ਦਫ਼ਤਰ ਵਿੱਚ ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗ ਮੁੜ ਰੱਖੀ ਗਈ ਹੈ।

ਕੈਬਨਿਟ ਮੰਤਰੀ ਬੈਂਸ ਨੇ ਮੀਟਿੰਗ ਵਿੱਚ ਹਾਜ਼ਰ ਐਸ.ਡੀ.ਐਮ. ਮਨੀਸ਼ਾ ਰਾਣਾ ਨੂੰ ਨਿਰਦੇਸ਼ ਦਿੱਤੇ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਜਾਵੇ। ਇਸ ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ, ਪੀ.ਡਬਲਯੂ.ਡੀ. ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement