Bandi Sikhs : ਬੰਦੀ ਸਿੱਖਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ
Published : Jun 14, 2024, 11:49 am IST
Updated : Jun 14, 2024, 11:49 am IST
SHARE ARTICLE
Ravneet Singh Bittu
Ravneet Singh Bittu

'ਜੇ ਕੇਂਦਰ ਦਾ ਬੰਦੀ ਸਿੱਖਾਂ ਦੀ ਰਿਹਾਈ ਦਾ ਕੋਈ ਪਲਾਨ ਹੈ ਤਾਂ ਮੈਂ ਨਹੀਂ ਕਰਾਂਗਾ ਵਿਰੋਧ'

Bandi Sikhs : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬੰਦੀ ਸਿੱਖਾਂ ਦੇ ਮਾਮਲੇ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੋਈ ਪਲਾਨ ਹੈ ਤਾਂ ਮੈਂ ਉਸ ਫੈਸਲੇ ਦਾ ਵਿਰੋਧ ਨਹੀਂ ਕਰਾਂਗਾ।

ਦਰਅਸਲ ਬੰਦੀ ਸਿੱਖਾਂ ਦੇ ਮਾਮਲੇ 'ਤੇ ਰਵਨੀਤ ਸਿੰਘ ਬਿੱਟੂ ਨਰਮ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 'ਰਾਜੋਆਣਾ ਤੇ ਬਾਕੀ ਸਿੱਖ ਕੈਦੀਆਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ। ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਨਾਲ ਵੀ ਇਸ ਬਾਰੇ ਗੱਲ ਕੀਤੀ ਹੈ , ਉਹ ਵੀ ਇਸ ਦਾ ਵਿਰੋਧ ਨਹੀਂ ਕਰੇਗਾ। ਪੰਜਾਬ ਦੀ ਅਮਨ ਸ਼ਾਂਤੀ ਲਈ ਮੈਂ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਾਂ। 

ਦੱਸ ਦੇਈਏ ਕਿ ਹਵਾਰਾ ਕਮੇਟੀ ਦੇ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਡਾ. ਸੁਖਦੇਵ ਸਿੰਘ ਬਾਬਾ ਅਤੇ ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਪਿਛਲੇ ਦਿਨੀਂ ਖਦਸ਼ਾ ਪ੍ਰਗਟਾਇਆ ਸੀ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਰਵਨੀਤ ਬਿੱਟੂ ਨੂੰ ਸ਼ਾਮਲ ਕੀਤੇ ਜਾਣ ਤੋਂ ਬਾਅਦ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਹੋਰ ਲਟਕ ਜਾਵੇਗਾ ,ਕਿਉਂਕਿ ਰਵਨੀਤ ਬਿੱਟੂ ਜਦੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸਨ ਤਾਂ ਉਹ ਉਸ ਵੇਲੇ ਵੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement