ਕਾਰ ਖੋਹ ਕੇ ਭੱਜਣ ਵਾਲੇ ਮੁਲਜ਼ਮ ਕਾਬੂ, ਪਿਸਤੌਲ, ਰਾਈਫ਼ਲ ਤੇ ਕਈ ਜ਼ਿੰਦਾ ਕਾਰਤੂਸ ਬਰਾਮਦ 
Published : Jul 14, 2023, 2:39 pm IST
Updated : Jul 14, 2023, 2:39 pm IST
SHARE ARTICLE
File Photo
File Photo

ਪੁਲਿਸ ਵੱਲੋਂ ਵਾਰਦਾਤ ’ਚ ਸ਼ਾਮਲ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਗੁਰਦਾਸਪੁਰ - ਏ. ਟੀ. ਜੀ. ਐੱਫ. ਪੰਜਾਬ, ਗੁਰਦਾਸਪੁਰ ਪੁਲਿਸ ਅਤੇ ਬਟਾਲਾ ਪੁਲਿਸ ਵੱਲੋਂ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਗੁਰਦਾਸਪੁਰ ਥਾਣਾ ਸਦਰ ਅਧੀਨ ਪੈਂਦੇ ਗੁਰਦਾਸਪੁਰ-ਕਲਾਨੌਰ ਰੋਡ ’ਤੇ ਵਾਪਰੀ ਪਤੀ-ਪਤਨੀ ਤੋਂ ਕਾਰ ਖੋਹਣ ਦੀ ਘਟਨਾ 48 ਘੰਟਿਆਂ ਤੋਂ ਵੀ ਘੱਟ ਸਮੇਂ ’ਚ ਹੱਲ ਕਰ ਲਈ ਗਈ ਹੈ। ਇਸ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਪਿਸਤੌਲ ਸਮੇਤ 21 ਜ਼ਿੰਦਾਂ ਕਾਰਤੂਸ, ਇਕ ਰਾਈਫ਼ਲ ਸਮੇਤ 41 ਜ਼ਿੰਦਾਂ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਵਾਰਦਾਤ ’ਚ ਸ਼ਾਮਲ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਕਲਾਨੌਰ ਰੋਡ ਸਥਿਤ ਪ੍ਰਿੰਸ ਰਿਜ਼ੋਰਟ ਨੇੜੇ ਛੱਤਰੀ ਖਰੀਦਣ ਆਏ ਇਕ ਬਜ਼ੁਰਗ ਜਸਵੰਤ ਸਿੰਘ ਅਤੇ ਉਸ ਦੀ ਪਤਨੀ ਵਾਸੀ ਜੌੜਾ-ਛੱਤਰਾਂ ਤੋਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਉਨ੍ਹਾਂ ਦੀ ਕਾਰ ਖੋਹ ਲਈ ਸੀ ਅਤੇ ਆਪਣਾ ਮੋਟਰਸਾਈਕਲ ਉੱਥੇ ਹੀ ਛੱਡ ਕੇ ਕਲਾਨੌਰ ਵੱਲ ਫਰਾਰ ਹੋ ਗਏ ਸਨ।

ਪੁਲਿਸ ਦੀਆਂ ਟੀਮਾਂ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਚੈੱਕਿੰਗ ਸਮੇਤ ਹੋਰ ਕਈ ਤੱਥਾਂ ਦੇ ਆਧਾਰ ’ਤੇ ਉੱਕਤ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਸੀ। ਇਸ ਸਬੰਧ ’ਚ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਕੋਈ ਪ੍ਰੈੱਸ ਬਿਆਨ ਜਾਰੀ ਨਹੀਂ ਕੀਤਾ ਗਿਆ ਪਰ ਪੱਤਰਕਾਰਾਂ ਵੱਲੋਂ ਐੱਸ. ਐੱਸ. ਪੀ. ਨਾਲ ਸੰਪਰਕ ਕੀਤੇ ਜਾਣ ’ਤੇ ਉਨ੍ਹਾਂ ਪੁਸ਼ਟੀ ਕੀਤੀ ਕਿ ਪੁਲਸ ਨੇ ਉਕਤ ਦੋ ਮਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਸ ਗੱਲ ਦੀ ਜਾਂਚ ਜਾਰੀ ਹੈ ਕਿ ਮੁਲਜ਼ਮਾਂ ਦੇ ਨਾਲ ਉਹਨਾਂ ਦੇ ਹੋਰ ਕਿਹੜੇ ਸਾਥੀ ਸਨ ਅਤੇ ਇਨ੍ਹਾਂ ਵੱਲੋਂ ਕਿਹੜੀਆਂ-ਕਿਹੜੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement