ਚੰਡੀਗੜ੍ਹ 'ਚ ਇਕ ਵਾਰ ਫਿਰ ਖੋਲ੍ਹੇ ਗਏ ਸੁਖਨਾ ਦੇ ਫਲੱਡ ਗੇਟ, ਇਨ੍ਹਾਂ ਇਲਾਕਿਆਂ 'ਚ ਵਧਿਆ ਪਾਣੀ ਦਾ ਪੱਧਰ

By : GAGANDEEP

Published : Jul 14, 2023, 11:00 am IST
Updated : Jul 14, 2023, 11:13 am IST
SHARE ARTICLE
photo
photo

ਚੰਡੀਗੜ੍ਹ ਪੁਲਿਸ ਨੇ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ, ਮੱਖਣ ਮਾਜਰਾ, ਪਿੰਡ ਕਿਸ਼ਨਗੜ੍ਹ ਵਿਚ ਸੁਖਨਾ ’ਤੇ ਬਣੇ ਪੁਲ ਨੂੰ ਕੀਤਾ ਬੰਦ ਕਰ ਦਿਤਾ ਹੈ।

 

ਚੰਡੀਗੜ੍ਹ: ਚੰਡੀਗੜ੍ਹ ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ ਹਨ। ਜਿਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਬਾਹਰ ਨਾ ਜਾਣ ਲਈ ਕਿਹਾ ਹੈ।

ਇਹ ਵੀ ਪੜ੍ਹੋ: ਟਾਂਗਰੀ ਨਦੀ 'ਚ ਪਾੜ ਨੂੰ ਭਰਨ ਦੌਰਾਨ ਨੌਜਵਾਨ ਰੁੜ੍ਹਿਆ, ਮੌਤ 

ਚੰਡੀਗੜ੍ਹ ਪੁਲਿਸ ਨੇ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ, ਮੱਖਣ ਮਾਜਰਾ, ਪਿੰਡ ਕਿਸ਼ਨਗੜ੍ਹ ਵਿਚ ਸੁਖਨਾ ’ਤੇ ਬਣੇ ਪੁਲ ਨੂੰ ਬੰਦ ਕਰ ਦਿਤਾ ਹੈ। ਜਦੋਂ ਤੱਕ ਪਾਣੀ ਦਾ ਪੱਧਰ ਨਹੀਂ ਘੱਟਦਾ, ਉਦੋਂ ਤੱਕ ਇਹ ਸੜਕ ਬੰਦ ਰਹੇਗੀ।

ਇਹ ਵੀ ਪੜ੍ਹੋ: ਟਮਾਟਰਾਂ ਦੀ ਲਾਲੀ ਨੇ ਉਡਾਏ ਰੰਗ, ਚੰਡੀਗੜ੍ਹ ਦੀ ਮੰਡੀ 'ਚ 350 ਰੁਪਏ 'ਚ ਵਿਕ ਰਿਹਾ ਇਕ ਕਿਲੋ ਟਮਾਟਰ 

ਸੁਖਨਾ ਵਿਚ ਪਿਛਲੇ ਦਿਨੀਂ ਪਾਣੀ ਦਾ ਪੱਧਰ ਵਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹਣੇ ਪਏ ਸਨ। ਇਸ ਕਾਰਨ ਬਾਪੂਧਾਮ ਤੋਂ ਮਨੀਮਾਜਰਾ ਨੂੰ ਜਾਂਦੇ ਰਸਤੇ ’ਤੇ ਪਾਣੀ ਦਾ ਪੱਧਰ ਵਧਣ ਕਾਰਨ ਪੁਲ ਟੁੱਟ ਗਿਆ। ਪੁਲ ਦੇ ਨਾਲ ਹੀ ਮਨੀਮਾਜਰਾ ਨੂੰ ਜਾਂਦੀ ਪਾਣੀ ਦੀ ਲਾਈਨ ਵੀ ਟੁੱਟ ਗਈ। ਇਸ ਨੂੰ ਨਗਰ ਨਿਗਮ ਚੰਡੀਗੜ੍ਹ ਨੇ ਠੀਕ ਕਰ ਦਿਤਾ ਹੈ। ਜਲਦੀ ਹੀ ਮਨੀਮਾਜਰਾ ਵਿਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿਤੀ ਜਾਵੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement