ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਬੈਗ ਫਰੀ ਡੇ' ਦੀ ਸ਼ੁਰੂਆਤ
Published : Jul 14, 2024, 6:07 pm IST
Updated : Jul 14, 2024, 6:07 pm IST
SHARE ARTICLE
ਫ਼ਾਜ਼ਿਲਕਾ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲ ਹੋਏ 'ਬੈਗ ਫ਼੍ਰੀ'।
ਫ਼ਾਜ਼ਿਲਕਾ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲ ਹੋਏ 'ਬੈਗ ਫ਼੍ਰੀ'।

“ਬੈਗ ਫਰੀ ਡੇਅ ‘ਤੇ ਵਿਦਿਆਰਥੀ ਸਕੂਲ ਵਿੱਚ ਬੈਗ ਨਹੀਂ ਲਿਆਉਣਗੇ, ਉਸ ਦਿਨ ਮਨੋਰੰਜਕ ਗਤੀਵਿਧੀਆਂ ਹੋਣਗੀਆਂ

ਚੰਡੀਗੜ੍ਹ: ਪੰਜਾਬ ਦੇ ਫਾਜ਼ਿਲਕਾ ਜ਼ਿਲਾ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 'ਬਸਤਾ ਰਹਿਤ ਦਿਵਸ' (ਬੈਗ-ਮੁਕਤ ਦਿਵਸ) ਦੀ ਸ਼ੁਰੂਆਤ ਕੀਤੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤਹਿਤ ਵਿਦਿਆਰਥੀਆਂ ਨੂੰ ਹਰ ਮਹੀਨੇ ਦੇ ਆਖਰੀ ਸਨਿੱਚਰਵਾਰ ਨੂੰ ਸਕੂਲ ਬੈਗ ਲਿਆਉਣ ਦੀ ਲੋੜ ਨਹੀਂ ਹੈ।

ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼ਿਵ ਪਾਲ ਨੇ ਦੱਸਿਆ ਕਿ 'ਬੈਗ ਮੁਕਤ' ਦਿਵਸ 'ਤੇ ਕੋਈ ਨਿਯਮਤ ਕਲਾਸਾਂ ਨਹੀਂ ਲੱਗਣਗੀਆਂ ਅਤੇ ਰਵਾਇਤੀ ਕਲਾਸਾਂ ਦੀ ਬਜਾਏ ਰਾਫਟਿੰਗ, ਕਹਾਣੀ ਸੁਣਾਉਣ, ਕਲਾਸ ਡਿਸਕਸ਼ਨ ਅਤੇ ਯੋਗਾ ਵਰਗੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਤਣਾਅ-ਮੁਕਤ ਸਿੱਖਣ ਦਾ ਅਨੁਭਵ ਪ੍ਰਦਾਨ ਕਰਨਾ, ਰਚਨਾਤਮਕਤਾ ਅਤੇ ਹੁਨਰ ਨੂੰ ਵਧਾਉਣਾ ਅਤੇ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ।

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸੇਨੂੰ ਦੁੱਗਲ ਨੇ ਕਿਹਾ, “ਬੈਗ ਫਰੀ ਡੇਅ ‘ਤੇ ਵਿਦਿਆਰਥੀ ਸਕੂਲ ਵਿੱਚ ਬੈਗ ਨਹੀਂ ਲਿਆਉਣਗੇ। ਉਸ ਦਿਨ ਮਨੋਰੰਜਕ ਗਤੀਵਿਧੀਆਂ ਹੋਣਗੀਆਂ। ਇਸ ਤੋਂ ਇਲਾਵਾ ਉਹ ਸ਼ਿਸ਼ਟਾਚਾਰ, ਟੀਮ ਵਿਚ ਕੰਮ ਕਰਨ, ਸੰਚਾਰ ਹੁਨਰ, ਚੰਗੇ ਵਿਵਹਾਰ ਅਤੇ ਮਾੜੇ ਵਿਵਹਾਰ ਬਾਰੇ ਸਿੱਖਣਗੇ।'' ਅਧਿਕਾਰੀਆਂ ਨੇ ਦੱਸਿਆ ਕਿ ਇਸ ਪਹਿਲ ਦੀ ਸ਼ੁਰੂਆਤ ਕੁਝ ਦਿਨ ਪਹਿਲਾਂ ਸਰਕਾਰੀ ਪ੍ਰਾਇਮਰੀ ਸਕੂਲ ਏਕਤਾ ਕਲੋਨੀ, ਅਬੋਹਰ ਵਿਖੇ ਕੀਤੀ ਗਈ ਸੀ। ਪਾਲ ਨੇ ਦੱਸਿਆ ਕਿ ਫਾਜ਼ਿਲਕਾ ਵਿੱਚ 468 ਪ੍ਰਾਇਮਰੀ ਸਕੂਲ ਹਨ, ਜਿਨ੍ਹਾਂ ਵਿੱਚ 72 ਹਜ਼ਾਰ ਦੇ ਕਰੀਬ ਵਿਦਿਆਰਥੀ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement