ਪ੍ਰਿੰਸੀਪਲ ਜਸਵੰਤ ਸਿੰਘ ਦੇ ਘਰੋਂ ਜਬਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾਣ ਦਾ ‘ਜਥੇਦਾਰ’ ਨੇ...
Published : Aug 14, 2020, 10:25 am IST
Updated : Aug 14, 2020, 10:25 am IST
SHARE ARTICLE
Harpreet Singh
Harpreet Singh

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ

ਅੰਮ੍ਰਿਤਸਰ, 13 ਅਗੱਸਤ (ਪ੍ਰਮਿੰਦਰਜੀਤ): ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਨਾ ਹਰ ਇਕ ਵਿਅਕਤੀ ਦਾ ਨੈਤਿਕ ਫ਼ਰਜ਼ ਹੈ ਪ੍ਰੰਤੂ ਗੁਰੂ ਸਾਹਿਬ ਜੀ ਦੇ ਸਤਿਕਾਰ ਦੇ ਨਾਂ ’ਤੇ ਕੁੱਝ ਵਿਅਕਤੀਆਂ ਵਲੋਂ ਨਿਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਕਰਨੀ ਉਚਿੱਤ ਨਹੀਂ। ਅਜਿਹੀਆਂ ਧੱਕੇਸ਼ਾਹੀਆਂ ਦੀਆਂ ਇਨ੍ਹਾਂ ਜਥੇਬੰਦੀਆਂ ਵਿਰੁਧ ਪਹਿਲਾਂ ਵੀ ਸ਼ਿਕਾਇਤਾਂ ਆ ਚੁਕੀਆਂ ਹਨ, ਜਿਨ੍ਹਾਂ ਦੀ ਜਾਂਚ ਚਲ ਰਹੀ ਹੈ।

ਕੁੱਝ ਦਿਨ ਪਹਿਲਾਂ ਪਿੰਡ ਬੱਸੀ ਜਲਾਲ, ਜ਼ਿਲ੍ਹਾ ਹੁਸ਼ਿਆਰਪੁਰ ਦੇ ਇਕ ਸੇਵਾ ਮੁਕਤ ਅੰਮ੍ਰਿਤਧਾਰੀ ਪ੍ਰਿੰਸੀਪਲ ਜਸਵੰਤ ਸਿੰਘ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਧੱਕੇ ਨਾਲ ਚੁਕ ਕੇ ਲਿਜਾਣ ਦਾ ‘ਜਥੇਦਾਰ’ ਨੇ ਗੰਭੀਰ ਨੋਟਿਸ ਲਿਆ। ‘ਜਥੇਦਾਰ’ ਨੇ ਸੰਗਤਾਂ ਅਤੇ ਪ੍ਰਸ਼ਾਸਨ ਨੂੰ ਸੂਚਿਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਜਥੇਦਾਰਾਂ’ ਵਲੋਂ ਹੋਏ ਆਦੇਸ਼ ਅਨੁਸਾਰ ਕਿਸੇ ਵੀ ਜਥੇਬੰਦੀ ਨੂੰ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਿਨਾਂ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਇਜਾਜ਼ਤ ਨਹੀਂ। ਜੇਕਰ ਕਿਤੇ ਗੁਰੂ ਸਾਹਿਬ ਦੇ ਅਦਬ ਸਤਿਕਾਰ ਵਿਚ ਘਾਟ ਹੈ ਤਾਂ ਸੰਗਤਾਂ ਨੂੰ ਉਸ ਸਬੰਧੀ ਪਿਆਰ ਨਾਲ ਗੁਰਮਤਿ ਦੀ ਰੋਸ਼ਨੀ ਵਿਚ ਸੁਲਝਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement