CM ਪੰਜਾਬ ਵੱਲੋਂ ਸਿਹਤ ਵਿਭਾਗ ਨੂੰ ਕੋਰੋਨਾ ਵੈਕਸੀਨ ਦੀ ਹੋਰ ਸਪਲਾਈ ਲਈ ਪੁਖਤਾ ਤਿਆਰੀਆਂ ਕਰਨ ਦੇ ਹੁਕਮ
Published : Aug 14, 2021, 3:32 pm IST
Updated : Aug 14, 2021, 3:32 pm IST
SHARE ARTICLE
CM Punjab
CM Punjab

ਵੈਕਸੀਨ ਦੇ ਅਸਰਦਾਰ ਸਿੱਧ ਹੋਣ ਬਾਰੇ ਕਰਵਾਏ ਅਧਿਐਨ ਦਾ ਦਿੱਤਾ ਹਵਾਲਾ

 

ਚੰਡੀਗੜ੍ਹ: ਸੂਬੇ ਵੱਲੋਂ ਕਰੋਨਾਵਾਇਰਸ ਦੇ ਖਿਲਾਫ਼ ਵੈਕਸੀਨ ਦੇ ਅਸਰਦਾਰ ਸਿੱਧ ਹੋਣ ਬਾਰੇ ਕਰਵਾਏ ਅਧਿਐਨ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਆਉਣ ਵਾਲੀ ਵਾਧੂ ਸਪਲਾਈ ਨੂੰ ਮੁਕੰਮਲ ਵਰਤੋਂ ਵਿਚ ਲਿਆਉਣ ਲਈ ਪੁਖਤਾ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਸਪਲਾਈ ਲਈ ਕੇਂਦਰੀ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਨਿੱਜੀ ਤੌਰ ਉਤੇ ਭਰੋਸਾ ਦਿੱਤਾ ਸੀ।

CM PunjabCM Punjab

 

ਸੂਬੇ ਵਿਚ ਟੀਕਾਕਰਨ ਲਈ ਯੋਗ ਆਬਾਦੀ ਵਿੱਚੋਂ ਅੱਧੀ ਤੋਂ ਵੱਧ ਵਸੋਂ ਦੇ ਇਕ ਖੁਰਾਕ ਲੱਗ ਜਾਣ ਅਤੇ ਮੌਜੂਦਾ ਸਟਾਕ ਨੂੰ ਬਿਨਾਂ ਕਿਸੇ ਬਰਬਾਦੀ ਤੋਂ ਵਰਤੋਂ ਵਿਚ ਲਿਆਂਦੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਤੁਰੰਤ 55 ਲੱਖ ਖੁਰਾਕਾਂ ਦੀ ਸਪਲਾਈ ਮੰਗੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਵੱਧ ਸਪਲਾਈ ਕਰਨ ਦਾ ਭਰੋਸਾ ਦਿੱਤਾ ਸੀ।

 

VaccinationVaccination

 

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਲਗਪਗ 82 ਲੱਖ ਲੋਕਾਂ (ਸੂਬੇ ਦੀ 40 ਫੀਸਦੀ ਯੋਗ ਵਸੋਂ) ਨੂੰ ਦੋਵੇਂ ਖੁਰਾਕਾਂ ਤਕਰੀਬਨ 24 ਲੱਖ ਲੋਕਾਂ ਨੂੰ (ਯੋਗ ਆਬਾਦੀ ਦੀ 11 ਫੀਸਦੀ) ਨੂੰ ਲੱਗ ਚੁੱਕੀਆਂ ਹਨ ਜਿਸ ਮੁਤਾਬਕ ਪ੍ਰਤੀ ਦਿਨ 8 ਲੱਖ ਲੋਕਾਂ ਦੇ ਟੀਕਾਕਰਨ ਦੀ ਸਮਰਥਾ ਬਣਦੀ ਹੈ। ਵੈਕਸੀਨ ਦੀ ਪ੍ਰਭਾਵੀ ਹੋਣ ਬਾਰੇ ਕੋਈ ਸ਼ੰਕਾ ਨਾ ਹੋਣ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸਾਰੇ ਯੋਗ ਵਿਅਕਤੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

 

corona vaccinationcorona vaccination

 

ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੀ.ਜੀ.ਆਈ. ਦੇ ਸਕੂਲ ਆਫ ਪਬਲਿਕ ਹੈਲਥ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਵੱਲੋਂ ਕੋਵਿਡ ਵੈਕਸੀਨ ਦੇ ਅਸਰਦਾਰ ਹੋਣ ਦੀ ਨਿਗਰਾਨੀ ਲਈ ਕੀਤੇ ਅਧਿਐਨ ਦੇ ਮੁਤਾਬਕ ਇਹ ਪਾਇਆ ਗਿਆ ਹੈ ਕਿ ਕੋਵਿਡ ਵੈਕਸੀਨ ਨਾਲ ਪਾਜ਼ੇਟਿਵਿਟੀ ਵਿਚ 95 ਫੀਸਦੀ ਤੱਕ, ਹਸਪਤਾਲ ’ਚ ਦਾਖਲ ਹੋਣ ਵਿਚ 96 ਫੀਸਦੀ ਤੱਕ ਅਤੇ ਮੌਤਾਂ ਵਿਚ 98 ਫੀਸਦੀ ਤੱਕ ਕਮੀ ਆਈ ਹੈ।   

ਸੂਬੇ ਵਿਚ ਵੈਕਸੀਨ ਲਈ ਕੁੱਲ ਯੋਗ ਵਸੋਂ 21603083 ਹੈ। ਅਪ੍ਰੈਲ-ਜੂਨ, 2021 ਦੌਰਾਨ ਕੋਵਿਨ ਐਪ ਦੇ ਮੁਕਾਬਕ ਕੋਵਿਡ ਪਾਜ਼ੇਟਿਵ ਕੇਸਾਂ ਦੀ ਗਿਣਤੀ 316541 ਸੀ ਜਿਸ ਵਿੱਚੋਂ 1.8 ਫੀਸਦੀ ਲੋਕਾਂ ਦੇ ਇਕ ਖੁਰਾਕ ਲੱਗੀ ਸੀ, 0.4 ਫੀਸਦੀ ਦੇ ਪੂਰੀਆਂ ਖੁਰਾਕਾਂ ਸਨ ਅਤੇ 80.1 ਫੀਸਦੀ ਟੀਕਾਕਰਨ ਰਹਿਤ ਸਨ। 17.7 ਫੀਸਦੀ ਦੇ ਟੀਕਾਕਰਨ ਬਾਰੇ ਸਥਿਤੀ ਗਾਇਬ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement