ਜਲੰਧਰ 'ਚ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

By : GAGANDEEP

Published : Aug 14, 2023, 9:05 pm IST
Updated : Aug 14, 2023, 9:05 pm IST
SHARE ARTICLE
photo
photo

ਨੌਜਵਾਨ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ

 

ਜਲੰਧਰ: ਜਲੰਧਰ 'ਚ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ: ਮਾਂ ਦੀ ਮੌਤ, ਪੁੱਤਰ ਹਸਪਤਾਲ ਦਾਖਲ; ਘਟਨਾ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ, ਪੁਲਿਸ ਸੀਸੀਟੀਵੀ ਚੈੱਕ ਕਰ ਰਹੀ ਹੈ।  ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸੋਮਵਾਰ ਨੂੰ ਇਕ ਅਣਪਛਾਤੇ ਵਾਹਨ ਨੇ ਇਕ ਬਾਈਕ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ 'ਚ ਬਾਈਕ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਬਾਈਕ ਚਲਾ ਰਿਹਾ ਉਸ ਦਾ ਲੜਕਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਮ੍ਰਿਤਕਾ ਦੀ ਪਛਾਣ ਗੀਤਾ ਰਾਣੀ ਵਾਸੀ ਵਚਿੰਤ ਨਗਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਰਾਹਗੀਰਾਂ ਨੇ ਦੋਵਾਂ ਮਾਂ-ਪੁੱਤ ਨੂੰ ਨਿੱਜੀ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿਤਾ। ਔਰਤ ਦਾ ਜ਼ਖਮੀ ਪੁੱਤਰ ਆਕਾਸ਼ ਹਸਪਤਾਲ 'ਚ ਦਾਖ਼ਲ ਹੈ।

ਔਰਤ ਦੇ ਪਤੀ ਯੋਗੇਸ਼ ਕੁਮਾਰ ਨੇ ਦਸਿਆ ਕਿ ਉਸ ਦਾ ਲੜਕਾ ਆਕਾਸ਼ ਆਪਣੀ ਮਾਂ ਗੀਤਾ ਨਾਲ ਪੀਏਪੀ ਵੱਲ ਜਾ ਰਿਹਾ ਸੀ। ਜਿਵੇਂ ਹੀ ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿਤੀ। ਟੱਕਰ ਮਾਰਨ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠੀ ਕਰਕੇ ਵਾਹਨ ਦਾ ਪਤਾ ਲਗਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement