ਗੁਰਦਾਸਪੁਰ: ਵਿਜੀਲੈਂਸ ਵਲੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਗ੍ਰਿਫ਼ਤਾਰ

By : GAGANDEEP

Published : Aug 14, 2023, 7:00 pm IST
Updated : Aug 14, 2023, 7:01 pm IST
SHARE ARTICLE
photo
photo

ਮੁਲਜ਼ਮ ਨੇ ਜ਼ਮੀਨ 'ਚੋਂ ਮਿੱਟੀ ਚੁਕਵਾਉਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ.ਓ.ਸੀ. ਕੀਤੀ ਸੀ ਜਾਰੀ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਹੌਜ਼ਰੀ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਵਾਸਤੇ ਐਸ.ਡੀ.ਓ. ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਮੁਲਜ਼ਮ ਐਸ.ਡੀ.ਓ. ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ.ਓ.ਸੀ. ਜਾਰੀ ਕਰ ਦਿੱਤੀ।

ਇਹ ਵੀ ਪੜ੍ਹੋ: ਰਾਜਪਾਲ ਵਲੋਂ 'ਗੀਤਾ ਆਚਰਣ - ਇਕ ਸਾਧਕ ਦੇ ਦ੍ਰਿਸ਼ਟੀਕੋਣ ਤੋਂ’ ਪੁਸਤਕ ਦੇ ਪੰਜਾਬੀ ਸੰਸਕਰਣ ਦੀ ਘੁੰਡ ਚੁੱਕਾਈ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 14-08-2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ  ਐਫ.ਆਈ.ਆਰ. ਨੰਬਰ 28 ਦਰਜ ਕਰਕੇ ਐਸ.ਡੀ.ਓ. ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement