MHA ਵੱਲੋਂ GM,PMDS ਅਤੇ MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
Published : Aug 14, 2024, 10:56 pm IST
Updated : Aug 14, 2024, 10:56 pm IST
SHARE ARTICLE
Punjab Police officers
Punjab Police officers

ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ

Punjab News : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ, ਜਿਸ ਵਿੱਚ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੰਦੀਪ ਗੋਇਲ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ, ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸ਼ਾਮਲ ਹਨ, ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮਨਮੋਹਨ ਕੁਮਾਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 13 ਅਧਿਕਾਰੀਆਂ/ਕਰਮਚਾਰੀਆਂ ਵਿੱਚ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਐਸਪੀ ਕ੍ਰਾਈਮ ਚੰਡੀਗੜ੍ਹ ਗੁਰਬਖਸ਼ੀਸ਼ ਸਿੰਘ ਮਾਨ, ਡੀਐਸਪੀ ਐਸਪੀਯੂ ਸੰਜੀਵ ਕੁਮਾਰ ਸਮੇਤ ਤਿੰਨ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਅਮਰਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਨਰਿੰਦਰ ਕੁਮਾਰ, ਐਸਆਈ ਦਲਜੀਤ ਸਿੰਘ, ਐਸਆਈ ਰਣਜੋਤ ਸਿੰਘ, ਐਸਆਈ ਬਲਬੀਰ ਸਿੰਘ, ਐਸਆਈ ਰਵਿੰਦਰ ਸਿੰਘ, ਐਸਆਈ ਨਰੇਸ਼ ਕੁਮਾਰ, ਏਐਸਆਈ ਮੁਹੰਮਦ ਰਮਜ਼ਾਨ ਅਤੇ ਏਐਸਆਈ ਗੁਰਦੇਵ ਸਿੰਘ ਸ਼ਾਮਲ ਹਨ।

abc


ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement