ਖ਼ਾਲਿਸਤਾਨੀ ਝੰਡਾ ਝੁਲਾਉਣ ਦਾ ਮਾਮਲਾ : ਹੁਣ ਐਨਆਈਏ ਦੀ ਵਿਸ਼ੇਸ਼ ਅਦਾਲਤ ’ਚ ਹੋਵੇਗੀ ਸੁਣਵਾਈ
Published : Sep 14, 2020, 11:37 am IST
Updated : Sep 14, 2020, 11:41 am IST
SHARE ARTICLE
Khalistan Flag
Khalistan Flag

ਪੁਲਿਸ ਸੂਤਰਾਂ ਅਨੁਸਾਰ ਐਨਆਈਏ ਦੇ ਡੀਆਈਜੀ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰਨ ਲਈ ਪੁੱਜ ਰਹੇ ਹਨ।

ਚੰਡੀਗੜ੍ਹ: ਆਜ਼ਾਦੀ ਦਿਹਾੜੇ ਮੌਕੇ ਮੋਗਾ ਵਿਚ ਖ਼ਾਲਿਸਤਾਨੀ ਝੰਡਾ ਝੁਲਾਉਣ ਤੇ ਤਿਰੰਗੇ ਦੀ ਬੇਅਦਬੀ ਦਾ ਕੇਸ ਐਨਆਈਏ ਦੀ ਵਿਸ਼ੇਸ਼ ਅਦਾਲਤ ’ਚ ਤਬਦੀਲ ਕਰ ਦਿੱਤਾ ਗਿਆ ਹੈ। ਹੁਣ ਇਸ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ’ਚ ਹੋਵੇਗੀ। ਐਨਆਈਏ ਦੀ ਅਰਜ਼ੀ ਸਵੀਕਾਰ ਕਰਦਿਆਂ ਮੋਗਾ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਅਮਨਦੀਪ ਕੌਰ ਚਾਹਲ ਦੀ ਅਦਾਲਤ ਨੇ ਕੇਸ ਤਬਦੀਲ ਕੀਤਾ ਹੈ।

Khalistan Flag Khalistan Flag

ਅਦਾਲਤ ਨੇ ਗ੍ਰਿਫ਼ਤਾਰ ਸਾਰੇ ਮੁਲਜ਼ਮਾਂ ਨੂੰ ਅੱਜ ਮੁਹਾਲੀ ਵਿਚ ਐਨਆਈਏ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਕਰਨ ਤੇ ਨਿਯਮਾਂ ਅਨੁਸਾਰ ਜੁਡੀਸ਼ਲ ਫ਼ਾਈਲ ਐਨਆਈਏ ਦੀ ਵਿਸ਼ੇਸ਼ ਅਦਾਲਤ ’ਚ ਭੇਜਣ ਦਾ ਹੁਕਮ ਦਿੱਤਾ ਹੈ। ਪੁਲਿਸ ਸੂਤਰਾਂ ਅਨੁਸਾਰ ਐਨਆਈਏ ਦੇ ਡੀਆਈਜੀ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰਨ ਲਈ ਪੁੱਜ ਰਹੇ ਹਨ।

NIA NIA

ਮੁਲਜ਼ਮਾਂ ਦੇ ਕੋਰੋਨਾ ਟੈਸਟ ਲਈ 14 ਸਤੰਬਰ ਤੱਕ ਪੁਲਿਸ ਰਿਮਾਂਡ ਲਿਆ ਗਿਆ ਸੀ। ਮੁੱਖ ਮੁਲਜ਼ਮ ਇੰਦਰਜੀਤ ਸਿੰਘ ਗਿੱਲ ਤੇ ਜਸਪਾਲ ਸਿੰਘ ਉਰਫ਼ ਰਿੰਪਾ ਤੇ ਖਾਲਿਸਤਾਨੀ ਝੰਡਾ ਝੁਲਾਉਣ ਲਈ ਉਕਸਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਜਗਵਿੰਦਰ ਸਿੰਘ ਉਰਫ਼ ਜੱਗਾ ਵਾਸੀ ਪੱਖੋਵਾਲ ਦੀ ਰਿਪੋਰਟ ਪੌਜ਼ੇਟਿਵ ਆਈ ਹੈ।
ਐਨਆਈਏ ਇੰਸਪੈਕਟਰ ਅਮਰੀਸ਼ ਕੁਮਾਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਜਾਂਚ ਟੀਮ ਨੇ 8 ਸਤੰਬਰ ਤੋਂ ਮੋਗਾ ਵਿੱਚ ਪੱਕਾ ਡੇਰਾ ਲਾਇਆ ਹੋਇਆ ਹੈ। ਪੁਲਿਸ ਸੂਤਰਾਂ ਅਨੁਸਾਰ ਐਨਆਈਏ ਟੀਮ ਨੇ ਬਾਘਾਪੁਰਾਣਾ ਤੇ ਹੋਰ ਥਾਵਾਂ ਉੱਤੇ ਝੁਲਾਏ ਖਾਲਿਸਤਾਨੀ ਝੰਡੇ ਦੀਆਂ ਤਸਵੀਰਾਂ ਆਦਿ ਦੀ ਪੜਤਾਲ ਵੀ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement