ਕੋਰੋਨਾ ਨਮੂਨੇ ਲੈਣ ਆਈ ਟੀਮ ਪਿੰਡ ਵਾਸੀਆਂ ਨੇ ਬਣਾਈ ਬੰਦੀ
Published : Sep 14, 2020, 1:23 am IST
Updated : Sep 14, 2020, 1:23 am IST
SHARE ARTICLE
image
image

ਕੋਰੋਨਾ ਨਮੂਨੇ ਲੈਣ ਆਈ ਟੀਮ ਪਿੰਡ ਵਾਸੀਆਂ ਨੇ ਬਣਾਈ ਬੰਦੀ

ਦਿੜ੍ਹਬਾ ਮੰਡੀ, 13 ਸਤੰਬਰ (ਅਮਨਪ੍ਰੀਤ ਸਿੰਘ ਨਹਿਲ) : ਦਿੜ੍ਹਬਾ ਨੇੜਲੇ ਪਿੰਡ ਤੂਰਬੰਜਾਰਾ 'ਚ ਸਿਹਤ ਵਿਭਾਗ ਤੇ ਹੋਰਨਾਂ ਸਬੰਧਤ ਅਦਾਰਿਆਂ ਦੀ ਟੀਮ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਪਿੰਡ ਵਾਸੀਆਂ ਦੀ ਸੈਪਲਿੰਗ ਕਰਨ ਲਈ ਪਹੁੰਚ ਕੀਤੀ ਗਈ ਪਰ ਇਸ ਦੇ ਤਿੱਖੇ ਵਿਰੋਧ ਤੋਂ ਬਾਅਦ ਪਿੰਡ ਵਾਸੀਆਂ ਨੇ ਵੱਡੇ ਪੱਧਰ 'ਤੇ ਇਕੱਠੇ ਹੋ ਕੇ ਸਿਹਤ ਵਿਭਾਗ ਦੀ ਟੀਮ ਨੂੰ ਪਿੰਡ ਦੀ ਹੀ ਡਿਸਪੈਂਸਰੀ ਵਿਚ ਹੀ ਬੰਦੀ ਬਣਾ ਦਿਤਾ ਗਿਆ। ਮੌਕੇ 'ਤੇ ਮੌਜੂਦ ਟੀਮ ਦੇ ਅਧਿਕਾਰੀਆਂ ਵਲੋਂ ਉੱਚ ਅਧਿਕਾਰੀਆਂ ਤੇ ਪੁਲਿਸ ਪ੍ਰਸ਼ਾਸਨ ਨੂੰ ਸਾਰੀ ਘਟਨਾ ਬਾਰੇ ਸੂਚਿਤ ਕੀਤਾ ਗਿਆ, ਜਿਸ ਉਪਰੰਤ ਪੁਲਿਸ ਪ੍ਰਸ਼ਾਸਨ ਵਲੋਂ ਮੌਕੇ 'ਤੇ ਪੁਹੰਚ ਕੇ ਟੀਮ ਨੂੰ ਰਿਹਾਅ ਕਰਵਾਇਆ ਗਿਆ। ਮੌਕੇ 'ਤੇ ਮੌਜੂਦ ਏ.ਐਸ.ਆਈ. ਰਘਵੀਰ ਸਿੰਘ ਨੇ ਦਸਿਆ ਕਿ ਪਿੰਡ ਵਾਸੀਆਂ ਵਲੋਂ ਟੀਮ ਨੂੰ ਕੋਰੋਨਾ ਸੈਂਪਲਿੰਗ ਦੇ ਵਿਰੋਧ ਵਿਚ ਬੰਦੀ ਬਣਾਇਆ ਗਿਆ, ਜਿਨ੍ਹਾਂ ਨੂੰ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਸੈਪਲਿੰਗ ਨਾ ਕਰਨ ਦੀ ਸ਼ਰਤ 'ਤੇ ਛੱਡ ਦਿਤਾ ਗਿਆ। ਇਸ ਸਬੰਧੀ ਜਦੋਂ ਪਿੰਡ ਤੂਰਬੰਜਾਰਾ ਦੇ ਸਰਪੰਚ ਹਰਪ੍ਰੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਰੇ ਹੀ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ 'ਤੇ ਕੋਰੋਨਾ ਸੈਂਪਲਿੰਗ ਨਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦਾ ਮੁੱਖ ਕਾਰਨ ਕੋਰੋਨਾ ਮਹਾਂਮਾਰੀ ਸਬੰਧੀ ਲੋਕਾਂ ਦਾ ਸਰਕਾਰ ਦੇ ਮਾੜੇ ਪ੍ਰਬੰਧ ਤੇ ਮਾੜੀਆਂ ਸਿਹਤ ਸੇਵਾਵਾਂ ਤੋਂ ਵਿਸ਼ਵਾਸ ਉਠ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਪ੍ਰਸ਼ਾਸਨ ਵਲੋਂ ਕੋਰੋਨਾ ਸੈਂਪਲਿੰਗ ਦੀ ਆੜ ਵਿਚ ਬਿਨਾਂ ਕਾਰਨ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਦਕਿ ਪਿੰਡ ਵਿਚ ਕੋਈ ਵੀ ਵਿਅਕਤੀ ਕੋਰੋਨਾ ਪੀੜਤ ਨਹੀਂ ਹੈ। ਜੇ ਭਵਿੱਖ ਵਿਚ ਕਿਸੇ ਵੀ ਵਿਅਕਤੀ ਵਿਚ ਕੋਰੋਨਾ ਨਾਲ ਸਬੰਧਤ ਲੱਛਣ ਪਾਇਆ ਗਿਆ ਤਾਂ ਅਸੀਂ ਖ਼ੁਦ ਉਸ ਦੀ ਜਾਂਚ ਲਈ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਾਂਗੇ। ਇਸ ਮੌਕੇ ਸਿਹਤ ਵਿਭਾਗ ਤੇ ਹੋਰਨਾਂ ਸਬੰਧਤ ਅਦਾਰਿਆਂ ਤੋਂ ਐਸ.ਆਈ. ਨਿਰਪਾਲ ਸਿੰਘ, ਗੁਰਪ੍ਰੀਤ ਸਿੰਘ, ਵਨੀਤ ਰੀਖੀ ਕੋਹਰੀਆਂ, ਸੀ.ਐਚ.ਓ. ਮਨਪ੍ਰੀਤ ਕੌਰ  ਪਟਵਾਰੀ ਲਖਵੀਰ ਸਿੰਘ, ਪੰਚਾਇਤ ਸੈਕਟਰੀ ਅਰਸ਼ਦੀਪ ਸਿੰਘ, ਹੋਲਦਾਰ ਮਹਿੰਦਰ ਰਾਜ, ਹੋਲਦਾਰ ਭੂਰਾ ਸਿੰਘ ਤੋਂ ਇਲਾਵਾ ਕਿਸਾਨ ਆਗੂ ਮਲਕੀਤ ਸਿੰਘ, ਮਨਜੀਤ ਸਿੰਘ ਤੂਰ ਤੇ ਵੱਡੇ ਪੱਧਰ 'ਤੇ ਪਿੰਡ ਵਾਸੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement