ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਦੇ ਏਮਜ਼ 'ਚ ਹੋਏ ਦਾਖ਼ਲ
Published : Sep 14, 2020, 1:54 am IST
Updated : Sep 14, 2020, 1:54 am IST
SHARE ARTICLE
image
image

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਦੇ ਏਮਜ਼ 'ਚ ਹੋਏ ਦਾਖ਼ਲ

ਨਵੀਂ ਦਿੱਲੀ, 13 ਸਤੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਨਿਚਰਵਾਰ ਦੇਰ ਰਾਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) 'ਚ ਦਾਖ਼ਲ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਪਿਛਲੇ ਮਹੀਨੇ ਵੀ ਘਰੇਲੂ ਮੰਤਰੀ ਕੋਰੋਨਾ ਤੋਂ ਬਾਅਦ ਦੇਖਭਾਲ ਲਈ ਏਮਜ਼ 'ਚ ਦਾਖ਼ਲ ਹੋਏ ਸਨ। ਇਸ ਤੋਂ ਬਾਅਦ 12 ਦਿਨ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ। ਹਾਲਾਂਕਿ, ਉਨ੍ਹਾਂ ਨੂੰ ਦੁਬਾਰਾ ਕਿਸ ਲਈ ਦਾਖ਼ਲ ਕਰਵਾਇਆ ਗਿਆ ਹੈ ਕਿ ਇਸ ਸੰਬੰਧ 'ਚ ਅਜੇ ਤਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਕੋਰੋਨਾ ਪੀੜਤ ਪਾਏ ਗਏ ਸਨ। ਮੇਦਾਂਤਾ ਹਸਪਤਾਲ 'ਚ ਇਲਾਜ ਤੋਂ ਬਾਅਦ ਥਕਾਣ ਅਤੇ ਸਰੀਰ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ 'ਚ ਦਾਖ਼ਲ ਕੀਤੇ ਗਏ ਸਨ। ਅਮਿਤ ਸ਼ਾਹ ਦਾ ਇਲਾਜ ਏਮਜ਼ ਦੇ ਡਾਇਰੈਕਟਰ ਡਾਕਟਰ ਰਣਦੀਪ ਗੁਲੇਰੀਆ ਦੀ ਅਗਵਾਈ ਵਾਲੀ ਟੀਮ ਦੀ ਦੇਖਭਾਲ 'ਚ ਹੋਇਆ ਸੀ। (ਪੀਟੀਆਈ)imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement