Punjab News: CM ਭਗਵੰਤ ਮਾਨ ਨੇ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ 'ਤੇ ਜਤਾਇਆ ਦੁੱਖ
Published : Sep 14, 2025, 11:58 am IST
Updated : Sep 14, 2025, 12:09 pm IST
SHARE ARTICLE
Mohinder Singh Kaypee son Death News
Mohinder Singh Kaypee son Death News

Punjab News: ''ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ''

 Mohinder Singh Kaypee son Death News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜਲੰਧਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।"

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਮਹਿੰਦਰ ਕੇਪੀ ਦੇ ਪੁੱਤਰ ਦੀ ਭਿਆਨਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਮਾਡਲ ਟਾਊਨ ਸਥਿਤ ਮਾਤਾ ਰਾਣੀ ਚੌਂਕ ਵਿਚ 3 ਕਾਰਾਂ ਦੇ ਆਪਸ ਵਿਚ ਟਕਰਾਉਣ ਕਾਰਨ ਵਾਪਰਿਆ। ਇਸ ਦੌਰਾਨ ਇਕ ਟੈਕਸੀ ਚਾਲਕ ਜ਼ਖ਼ਮੀ ਹੋ ਗਿਆ ਅਤੇ ਕ੍ਰੇਟਾ ਕਾਰ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

(For more news apart from ' Mohinder Singh Kaypee son Death News, ' stay tuned to Rozana Spokesman) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement