ਅੰਮ੍ਰਿਤਸਰ 'ਚ ਕਿਸਾਨ ਅੰਦੋਲਨ ਜਾਰੀ, ਰੇਲ ਪਟੜੀਆਂ 'ਤੇ ਟ੍ਰਕਟਰ ਖੜੇ ਕਰਕੇ ਕੀਤੀ ਨਾਅਰੇਬਾਜ਼ੀ
Published : Oct 14, 2020, 10:34 am IST
Updated : Oct 14, 2020, 10:34 am IST
SHARE ARTICLE
Farmers Protest
Farmers Protest

 ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ ਲਗਾਤਾਰ ਜਾਰੀ ਹੈ। ਕਿਸਾਨ ਥਾਂ-ਥਾਂ ਤੇ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦੇ ਦੇਵੀਦਾਸਪੁਰਾ 'ਚ ਰੇਲਵੇ ਟ੍ਰੈਕ 'ਤੇ ਟ੍ਰੈਕਟਰ ਖੜੇ ਕਰਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਪੰਜਾਬ ਦੇ ਕਿਸਾਨ ਰੇਲ ਪਟੜੀਆਂ 'ਤੇ ਪਿਛਲੇ 20 ਦਿਨ ਤੋਂ ਡਟੇ ਹੋਏ ਹਨ।  ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Farmers protest Farmers protest ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਮਹਾਂਸਕੱਤਰ ਪੰਧੇਰ ਦਾ ਕਹਿਣਾ ਹੈ ਕਿ ਸਾਡੀ ਜਥੇਬੰਦੀ 14 ਅਕਤੂਬਰ ਨੂੰ ਕੇਂਦਰ ਸਰਕਾਰ ਦੀ ਬੈਠਕ 'ਚ ਸ਼ਾਮਲ ਨਹੀਂ ਹੋਵੇਗੀ। ਗੌਰਤਲਬ ਹੈ ਕਿ ਪੰਜਾਬ ਵਿਚ ਕਿਸਾਨੀ ਸੰਘਰਸ਼ ਨੇ ਦੋ ਮੁੱਖ ਕੇਂਦਰ -ਇਕ ਰੇਲਾਂ ਰੋਕੀਆਂ ਗਈਆਂ ਹਨ ਤੇ ਦੂਜਾ ਕਈ ਥਾਵਾਂ 'ਤੇ ਟੋਲ ਟੈਕਸ ਬੰਦ ਕਰਵਾ ਦਿੱਤੇ ਗਏ ਹਨ। ਰੇਲਾਂ ਰੋਕਣ ਵਾਲੇ ਮੋਰਚੇ 'ਤੇ ਕਈ ਸਮੱਸਿਆਵਾਂ ਪੰਜਾਬ ਲਈ ਹੀ ਖੜ੍ਹੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਦੀ ਖੇਤੀ ਲਈ ਲੋੜੀਂਦੀਆਂ ਕਈ ਵਸਤਾਂ ਦੀ ਪਹੁੰਚ ਰੁਕ ਗਈ ਹੈ।  

farmer protestfarmer protestਦੂਜੇ ਪਾਸੇ ਕੈਪਟਨ ਨੇ ਅਪੀਲ ਕੀਤੀ ਹੈ ਮਾਲ ਗੱਡੀਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਈ ਜਾਵੇ ਕਿਉਂਕਿ ਕਣਕ ਦੀ ਬਿਜਾਈ ਸ਼ੁਰੂ ਹੋਣੀ ਹੈ ਜਿਸ ਵਾਸਤੇ ਖਾਦ ਦੀ ਲੋੜ ਹੈ ਅਤੇ ਅਨਾਜ ਦੀ ਢੋਆ-ਢੁਆਈ ਤੋਂ ਇਲਾਵਾ ਡੀਜ਼ਲ-ਪੈਟਰੋਲ ਦੀ ਵੀ ਲਗਾਤਾਰ ਲੋੜ ਪੈਣੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement