ਸੂਬੇ ਦੀਆਂ ਮੰਡੀਆਂ ਵਿਚ ਹੁਣ ਤਕ ਝੋਨੇ ਦੀ ਕੁੱਲ ਆਮਦ ਵਿਚੋਂ 96 ਫ਼ੀ ਸਦੀ ਦੀ ਖ਼ਰੀਦ
Published : Oct 14, 2020, 6:32 am IST
Updated : Oct 14, 2020, 6:32 am IST
SHARE ARTICLE
image
image

ਸੂਬੇ ਦੀਆਂ ਮੰਡੀਆਂ ਵਿਚ ਹੁਣ ਤਕ ਝੋਨੇ ਦੀ ਕੁੱਲ ਆਮਦ ਵਿਚੋਂ 96 ਫ਼ੀ ਸਦੀ ਦੀ ਖ਼ਰੀਦ

ਚੰਡੀਗੜ੍ਹ, 13 ਅਕਤੂਬਰ (ਸੁਰਜੀਤ ਸਿੰਘ ਸੱਤੀ) : ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿਚ ਹੁਣ ਤਕ ਝੋਨੇ ਦੀ ਕੁੱਲ ਆਮਦ ਵਿਚੋਂ ਤਕਰੀਬਨ 96 ਫ਼ੀ ਸਦੀ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦਸਿਆ ਕਿ ਹੁਣ ਤਕ 34.48 ਲੱਖ ਮੀਟਰਕ ਟਨ ਝੋਨੇ ਦੀ ਆਮਦ ਵਿਚੋਂ 33.04 ਲੱਖ ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ। ਇਸ ਦੇ ਨਾਲ ਹੀ ਮੰਡੀਆਂ ਵਿਚ ਪੜਾਅਵਾਰ ਢੰਗ ਨਾਲ ਝੋਨਾ ਲੈ ਕੇ ਆਉਣ ਲਈ ਸੂਬੇ ਭਰ ਵਿਚ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 10.60 ਲੱਖ ਪਾਸ ਜਾਰੀ ਕੀਤੇ ਗਏ ਹਨ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਅਨਾਜ ਮੰਡੀਆਂ ਦੇ ਦੋ-ਦਿਨਾਂ ਦੌਰੇ ਤੋਂ ਬਾਅਦ ਮੰਡੀ ਬੋਰਡ ਦੇ ਸਕੱਤਰ ਨੇ ਕੋਵਿਡ -19 ਮਹਾਂਮਾਰੀ ਦੌਰਾਨ ਮੰਡੀਆਂ ਵਿਚ ਚੱਲ ਰਹੇ ਝੋਨੇ ਦੇ ਖਰੀਦ ਕਾਰਜਾਂ 'ਤੇ ਤਸੱਲੀ ਪ੍ਰਗਟਾਈ।
ਰਾਜ ਭਰ ਦੀਆਂ ਮੰਡੀਆਂ ਵਿਚ ਹੁਣ ਤਕ ਪਿਛਲੇ ਸਾਲ ਦੇ 15.45 ਲੱਖ ਮੀਟਰਕ ਟਨ ਦੇ ਮੁਕਾਬਲੇ 34.48 ਲੱਖ ਮੀਟਰਕ ਟਨ ਆਮਦ ਨਾਲ ਇਸ ਵਾਰ ਝੋਨੇ ਦੀ ਦੁੱਗਣੀ ਆਮਦ ਹੋਈ ਹੈ। ਉਨ੍ਹਾਂ ਇਹ ਵੀ ਦਸਿਆ ਕਿ ਹੁਣ ਤਕ ਪਿਛਲੇ ਸਾਲ ਦੇ 14.79 ਲੱਖ ਮੀਟਰਕ ਟਨ ਦੇ ਮੁਕਾਬਲੇ 33.04 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਤੋਂ ਪਹਿਲਾਂ ਖੰਨਾ, ਦੋਰਾਹਾ, ਸਾਹਨੇਵਾਲ (ਲੁਧਿਆਣਾ), ਜਲੰਧਰ, ਕਰਤਾਰਪੁਰ, ਕਪੂਰਥਲਾ ਅਤੇ ਫਗਵਾੜਾ ਵਿਖੇ ਆਪਣੀ ਫੇਰੀ ਦੌਰਾਨ ਝੋਨੇ ਦੇ ਖਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਸਕੱਤਰ ਮੰਡੀ ਬੋਰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇ ਜਾਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਸ੍ਰੀ ਰਵੀ ਭਗਤ ਨੇ ਬਾਜ਼ਾਰਾਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ।
ਸਕੱਤਰ ਨੇ ਅੱਗੇ ਦਸਿਆ ਕਿ ਕੋਵਿਡ-19 ਮਹਾਂਮਾਰੀ ਕਰ ਕੇ ਬਣੇ ਮੌਜੂਦਾ ਹਾਲਾਤਾਂ ਦੇ ਬਾਵਜੂਦ, ਪੰਜਾਬ ਮੰਡੀ ਬੋਰਡ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੇ ਅਨਾਜ ਮੰਡੀਆਂ ਵਿਚ ਨਿਰਵਿਘਨ, ਮੁਸ਼ਕਿਲ ਰਹਿਤ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਇਆ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿਤੇ।
ਉਨ੍ਹਾਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਿਆਂ ਵਿੱਚ ਖਰੀਦ ਕਾਰਜਾਂ ਦੀ ਨਿਯਮਤ ਨਿਗਰਾਨੀ ਕਰਨ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਅਨਾਜ ਮੰਡੀਆਂ ਵਿਚ ਮਾਸਕਾਂ, ਪਾਣੀ, ਸਾਬਣਾਂ ਦੀ ਉਪਲਬਧਤਾ ਕੀਤੀ ਗਈ ਹੈ ਅਤੇ ਨਾਲ ਹੀ ਅਨਾਜ ਮੰਡੀਆਂ ਵਿਚ ਸਵੱਛਤਾ ਮੁਹਿੰਮ ਵੀ ਚਲਾਈ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੀ ਪ੍ਰੇਰਤ ਕੀਤਾ।

 

34.48 ਲੱਖ ਮੀਟਰਕ ਟਨ ਝੋਨੇ ਦੀ ਆਮਦ ਵਿਚੋਂ 33.04 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement