ਖੇਤੀ ਕਾਨੂੰਨਾਂ ਖਿਲਾਫ ਕੈਪਟਨ ਦਾ ਐਕਸ਼ਨ, 19 ਅਕਤੂਬਰ ਨੂੰ ਸੱਦਿਆ ਵਿਸ਼ੇਸ਼ ਇਜਲਾਸ
Published : Oct 14, 2020, 5:14 pm IST
Updated : Oct 14, 2020, 5:14 pm IST
SHARE ARTICLE
cm
cm

ਇਸ ਤੋਂ ਪਹਿਲਾਂ 15 ਵੀਂ ਪੰਜਾਬ ਵਿਧਾਨ ਸਭਾ ਦਾ 12 ਵਾਂ ਸੈਸ਼ਨ 28 ਅਗਸਤ, 2020 ਨੂੰ ਸਮਾਪਤ ਹੋਇਆ ਸੀ

ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਵਧਦੇ ਰੋਸ ਕਰਕੇ ਧਰਨੇ ਦਿੱਤੇ ਜਾ ਰਹੇ ਹਨ ਜਿਸੇ ਦੇ ਚਲਦੇ ਅੱਜ ਪੰਜਾਬ ਸਰਕਾਰ ਨੇ ਕਾਨੂੰਨ ਲਿਆਉਣ ਲਈ ਸੋਮਵਾਰ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ  ਮੀਟਿੰਗ ਦੌਰਾਨ ਲਿਆ ਗਿਆ। 

ਕੈਬਨਿਟ ਦੇ ਫੈਸਲੇ ਨਾਲ, ਪੰਜਾਬ ਦੇ ਰਾਜਪਾਲ ਨੂੰ ਭਾਰਤ ਦੇ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (1) ਦੇ ਅਨੁਸਾਰ 15 ਵੀਂ ਪੰਜਾਬ ਵਿਧਾਨ ਸਭਾ ਦਾ 13 ਵਾਂ (ਵਿਸ਼ੇਸ਼) ਸੈਸ਼ਨ ਬੁਲਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਪਿਛਲੇ ਦਿਨਾਂ ਵਿੱਚ ਕੀਤੀ ਮੀਟਿੰਗ ਦੌਰਾਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਵਾਅਦਾ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੈਪਟਨ ਸਰਕਾਰ ਨੂੰ ਸੈਸ਼ਨ ਸੱਦਣ ਲਈ ਸੱਤ ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ।

ਹਾਲਾਂਕਿ ਕੈਪਟਨ ਕਹਿ ਚੁੱਕੇ ਹਨ ਕਿ ਉਹ ਕਿਸੇ ਦਬਾਅ ਵਿੱਚ ਆ ਕੇ ਕੋਈ ਫੈਸਲਾ ਨਹੀਂ ਲੈਣਗੇ ਬਲਕਿ ਉਹ ਕਿਸਾਨ ਹਿੱਤਾਂ ਨੂੰ ਤਰਜੀਹ ਦੇਣਗੇ।  ਇਸ ਤੋਂ ਪਹਿਲਾਂ 15 ਵੀਂ ਪੰਜਾਬ ਵਿਧਾਨ ਸਭਾ ਦਾ 12 ਵਾਂ ਸੈਸ਼ਨ 28 ਅਗਸਤ, 2020 ਨੂੰ ਸਮਾਪਤ ਹੋਇਆ ਸੀ, ਜਿਸ ਵਿੱਚ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਬਹੁਮਤ ਵਲੋਂ ਮਤਾ ਪਾਸ ਕੀਤਾ ਗਿਆ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement