ਡਾ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ 'ਚ ਦਾਖ਼ਲ
Published : Oct 14, 2021, 7:07 am IST
Updated : Oct 14, 2021, 7:07 am IST
SHARE ARTICLE
image
image

ਡਾ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ 'ਚ ਦਾਖ਼ਲ

ਨਵੀਂ ਦਿੱਲੀ, 13 ਅਕਤੂਬਰ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ  ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਦਿੱਲੀ ਵਿਚ ਦਾਖ਼ਲ ਕਰਾਇਆ ਗਿਆ ਹੈ | ਸਾਲ 2004 ਤੋਂ 2014 ਤਕ ਪੀ.ਐਮ. ਰਹੇ ਮਨਮੋਹਨ ਸਿੰਘ ਇਸ ਸਾਲ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ | ਉਨ੍ਹਾਂ ਨੂੰ  19 ਅਪ੍ਰੈਲ ਨੂੰ  ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਏਮਜ਼ ਦੇ ਟਰਾਊਮਾ ਸੈਂਟਰ ਵਿਚ ਦਾਖ਼ਲ ਕਰਾਇਆ ਗਿਆ ਸੀ | ਇਸ ਤੋਂ ਬਾਅਦ 29 ਅਪ੍ਰੈਲ ਨੂੰ  ਉਨ੍ਹਾਂ ਨੂੰ  ਏਮਜ਼ ਦੇ ਟਰਾਊਮਾ ਸੈਂਟਰ ਤੋਂ ਛੁੱਟੀ ਦੇ ਦਿਤੀ ਗਈ ਸੀ | ਉਨ੍ਹਾਂ ਦੀ ਉਮਰ 88 ਸਾਲ ਹੈ ਅਤੇ ਉਨ੍ਹਾਂ ਨੂੰ  ਸ਼ੂਗਰ ਦੀ ਵੀ ਬੀਮਾਰੀ ਹੈ | ਡਾ.ਮਨਮੋਹਨ ਸਿੰਘ ਦੀਆਂ ਦੋ ਬਾਈਪਾਸ ਸਰਜਰੀਆਂ ਵੀ ਹੋਈਆਂ ਹਨ | ਉਨ੍ਹਾਂ ਦੀ ਪਹਿਲੀ ਸਰਜਰੀ ਸਾਲ 1990 ਵਿਚ ਯੂ.ਕੇ ਵਿਚ ਹੋਈ ਸੀ | ਜਦੋਂ ਕਿ 2009 ਵਿਚ ਏਮਜ਼ ਵਿਚ ਉਨ੍ਹਾਂ ਦੀ ਦੂਜੀ ਬਾਈਪਾਸ ਸਰਜਰੀ ਕੀਤੀ ਗਈ ਸੀ | ਪਿਛਲੇ ਸਾਲ ਮਈ ਮਹੀਨੇ ਵਿਚ ਵੀ ਉਨ੍ਹਾਂ ਨੂੰ  ਬੁਖ਼ਾਰ ਦੇ ਚੱਲਦੇ ਹਸਪਤਾਲ ਵਿਚ ਦਾਖ਼ਲ ਹੋਣਾ ਪਿਆ ਸੀ |        (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement