ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਦਾ ਮਾਮਲਾ: ਗੈਂਗਸਟਰ ਗੋਲਡੀ ਬਰਾੜ ਅਤੇ ਮਨਪ੍ਰੀਤ ਮੰਨਾ ਗੈਂਗ ਦਾ ਇੱਕ ਹੋਰ ਮੈਂਬਰ ਕਾਬੂ
Published : Oct 14, 2022, 5:14 pm IST
Updated : Oct 14, 2022, 5:14 pm IST
SHARE ARTICLE
punjab police
punjab police

ਬਠਿੰਡਾ ਪੁਲਿਸ ਨੇ ਬਲਵਿੰਦਰ ਸਿੰਘ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ 

ਬਠਿੰਡਾ : ਰਾਮਾ ਮੰਡੀ ਦੇ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਵਾਲਿਆਂ ਨੂੰ ਪੁਲਿਸ ਲਗਾਤਾਰ ਕਾਬੂ ਕਰ ਰਹੀ ਹੈ ਅਤੇ ਇਸ ਕੜੀ ਤਹਿਤ ਹੀ ਅੱਜ ਬਠਿੰਡਾ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਮਨਪ੍ਰੀਤ ਮੰਨਾ ਗੈਂਗ ਦੇ ਇੱਕ ਹੋਰ ਮੈਂਬਰ ਨੂੰ  ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਬਠਿੰਡਾ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਰਾਮਾ ਮੰਡੀ ਵਿੱਚ ਇੱਕ ਵਪਾਰੀ ਤੋਂ 1 ਕਰੋੜ ਦੀ ਫਿਰੌਤੀ ਮੰਗਣ ਵਾਲੇ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਜਿਸ ਵਿੱਚ ਗੈਂਗਸਟਰ ਗੋਲਡੀ ਬਰਾੜ, ਮਨਪ੍ਰੀਤ ਮੰਨਾ ਅਤੇ ਉਸਦੇ ਕਈ ਸਾਥੀ ਸ਼ਾਮਲ ਹਨ। 6 ਦੋਸ਼ੀਆਂ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਅੱਜ ਪੁਲਿਸ ਵਲੋਂ ਇਕ ਹੋਰ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਪਛਾਣ ਬਲਵਿੰਦਰ ਸਿੰਘ ਬਾਵਾ ਵਾਸੀ ਪੱਕਾ ਕਲਾਂ ਵਜੋਂ ਹੋਈ ਹੈ। ਦੱਸ ਦੇਈਏ ਕਿ ਹੁਣ ਤੱਕ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਲਵਿੰਦਰ ਸਿੰਘ ਨੇ ਇਸ ਮਾਮਲੇ ਦੇ ਕਥਿਤ ਦੋਸ਼ੀਆਂ ਨੂੰ ਹਥਿਆਰ ਸਪਲਾਈ ਕੀਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰਾਜਸਥਾਨ ਪੁਲਿਸ ਵੀ ਬਲਵਿੰਦਰ ਸਿੰਘ ਦੀ ਭਾਲ ਕਰ ਰਹੀ ਹੈ।

ਇਸ ਨੇ ਜੈਪੁਰ ਦੇ ਇੱਕ ਕੋਲੋਨਾਈਜ਼ਰ ਦਾ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਹੁਣ ਰਾਜਸਥਾਨ ਪੁਲਿਸ ਬਲਵਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਜਾਵੇਗੀ। ਇਥੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਠਿੰਡਾ ਨੇ ਦੱਸਿਆ ਕਿ ਸਾਲ 2021 ਵਿਚ ਮੌੜ ਮੰਡੀ ਵਿਚ ਹੋਏ ਇੱਕ ਕਤਲ ਮਾਮਲੇ ਵਿਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹੁਣ ਇਸ ਮਾਮਲੇ ਵਿਚ ਇੱਕ ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ ਜਿਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement