ਪੰਜਾਬ ਦੇ ਪਾਣੀਆਂ ਦੇ ਹੱਕ 'ਚ ਡਟ ਕੇ CM ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ
Published : Oct 14, 2022, 7:58 pm IST
Updated : Oct 14, 2022, 8:13 pm IST
SHARE ARTICLE
Kuldeep Singh Dhaliwal
Kuldeep Singh Dhaliwal

‘ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ’

ਚੰਡੀਗੜ੍ਹ : ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। 

ਇਹ ਗੱਲ ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ।

ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹ ਦੇ ਰਹੀਆਂ ਹਨ ਜਿਨ੍ਹਾਂ ਵੱਲੋਂ ਇਹ ਨਹਿਰ ਦਾ ਮੁੱਢ ਬੰਨ੍ਹ ਕੇ ਕੰਡੇ ਬੀਜੇ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਲੜਾਈ ਲੜੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement