'ਆਪ' ਨੇ SYL ਮੁੱਦੇ 'ਤੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਘੇਰਿਆ, ਤਿੰਨਾਂ ਪਾਰਟੀਆਂ ਨੇ ਇਹ ਮਾਮਲਾ ਲਟਕਾਇਆ
Published : Oct 14, 2022, 6:10 pm IST
Updated : Oct 14, 2022, 6:13 pm IST
SHARE ARTICLE
Malwinder singh kang
Malwinder singh kang

-ਬਾਦਲ ਸਰਕਾਰ ਨੇ 1978 'ਚ ਐੱਸ ਵਾਈ ਐੱਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ, ਹਰਿਆਣਾ ਨੂੰ 3 ਕਰੋੜ ਦੀ ਕਿਸ਼ਤ ਲਈ ਵੀ ਲਿਖਿਆ ਪੱਤਰ - ਕੰਗ

 

ਚੰਡੀਗੜ੍ਹ -  ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਇਸ ਮਸਲੇ ਲਈ ਤਿੰਨਾਂ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਤਿੰਨਾਂ ਧਿਰਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਐਸਵਾਈਐਲ ਮਾਮਲੇ ਨੂੰ ਲਟਕਾ ਕੇ ਰੱਖਿਆ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਾਂਗਰਸ ਪਾਰਟੀ ਨੂੰ ਐਸਵਾਈਐਲ ਵਿਵਾਦ ਦੀ ਪਿਤਾਮਾ ਦੱਸਦਿਆਂ ਕਿਹਾ ਕਿ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਪਾਣੀਆਂ ’ਤੇ ਸਭ ਤੋਂ ਪਹਿਲਾਂ ਡਾਕਾ ਮਾਰਿਆ। ਉਨ੍ਹਾਂ ਕਾਂਗਰਸ ਨੂੰ ਸਵਾਲ ਕੀਤਾ ਕਿ 2004 ਵਿਚ ਹਰਿਆਣਾ, ਪੰਜਾਬ ਅਤੇ ਕੇਂਦਰ, ਤਿੰਨੋਂ ਥਾਵਾਂ 'ਤੇ ਕਾਂਗਰਸ ਪਾਰਟੀ ਦੀ ਸਰਕਾਰ ਸੀ, ਫਿਰ ਵੀ ਕਾਂਗਰਸ ਨੇ ਇਸ ਮਸਲੇ ਦਾ ਹੱਲ ਕਿਉਂ ਨਹੀਂ ਕੀਤਾ?

ਕੰਗ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਐਸਵਾਈਐਲ ਮਾਮਲੇ ਨੂੰ ਅੱਗੇ ਵਧਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬਾਦਲ ਸਰਕਾਰ ਨੇ 1978 ਵਿੱਚ ਐਸਵਾਈਐਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਫਿਰ ਉਨ੍ਹਾਂ ਨੇ ਹਰਿਆਣਾ ਦੀ ਦੇਵੀ ਲਾਲ ਸਰਕਾਰ ਨੂੰ ਐਸਵਾਈਐਲ ਲਈ ਤਿੰਨ ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਲਈ ਪੱਤਰ ਵੀ ਲਿਖਿਆ। ਉਨ੍ਹਾਂ ਕੈਪਟਨ ਅਤੇ ਭਾਜਪਾ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਖੁਦ 1982 'ਚ ਐਸ.ਵਾਈ.ਐਲ ਨਹਿਰ ਦੀ ਖੁਦਾਈ ਲਈ ਚਾਂਦੀ ਦੀ ਕਹੀ ਲੈ ਕੇ ਆਏ ਸਨ।

ਕੰਗ ਨੇ ਪੰਜਾਬ ਭਾਜਪਾ ਆਗੂਆਂ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਜੇਕਰ ਹਰਿਆਣਾ ਨੂੰ ਯਮੁਨਾ ਦਾ ਪਾਣੀ ਮਿਲ ਰਿਹਾ ਹੈ ਤਾਂ ਪੰਜਾਬ ਨੂੰ ਕਿਉਂ ਨਹੀਂ ਮਿਲ ਰਿਹਾ? ਅਤੇ ਕੇਂਦਰ ਸਰਕਾਰ ਨੇ ਬੀਬੀਐਮਬੀ 'ਚੋਂ ਪੰਜਾਬ ਦੀ ਨੁਮਾਇੰਦਗੀ ਕਿਉਂ ਖਤਮ ਕਰ ਦਿੱਤੀ? ਪੰਜਾਬ ਭਾਜਪਾ ਆਗੂਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਨ੍ਹਾਂ ਮਸਲਿਆਂ 'ਤੇ ਸਪੱਸ਼ਟੀਕਰਨ ਮੰਗਣਾ ਚਾਹੀਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement