ਮੋਗਾ 'ਚ 1 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ, ਦੋਵਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ

By : GAGANDEEP

Published : Oct 14, 2023, 3:38 pm IST
Updated : Oct 14, 2023, 3:58 pm IST
SHARE ARTICLE
photo
photo

ਪੁਲਿਸ ਨੇ ਨਾਕੇ ’ਤੇ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ

 

ਮੋਗਾ: ਮੋਗਾ ਵਿਚ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 1 ਕਿਲੋ ਅਫੀਮ ਅਤੇ ਸਵਿਫਟ ਕਾਰ ਬਰਾਮਦ ਕੀਤੀ ਹੈ। ਦੋਵੇਂ ਮੁਲਜ਼ਮ ਸੰਗਰੂਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 7-8 ਲੋਕਾਂ ਨੇ ਕੀਤੀ ਕੁੱਟਮਾਰ 

ਥਾਣਾ ਬੱਧਨੀ ਕਲਾਂ ਦੇ ਤਫ਼ਤੀਸ਼ੀ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਐਸਐਸਪੀ ਜੇ ਐਲਨਚੇਲੀਅਨ ਦੀਆਂ ਹਦਾਇਤਾਂ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਨਹਿਰ ਦੇ ਪੁਲ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਇੱਕ ਸਵਿਫਟ ਕਾਰ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਕਾਰ 'ਚੋਂ 1 ਕਿਲੋ ਅਫੀਮ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 18 ਆਈ.ਏ.ਐਸ. ਅਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ 

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣੇ ਨਾਂ ਬੂਟਾ ਸਿੰਘ ਪੁੱਤਰ ਹਰਦਿਆਲ ਸਿੰਘ ਅਤੇ ਹਰਵਿੰਦਰ ਸਿੰਘ ਉਰਫ਼ ਗੰਗੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਖਨਾਲ ਖੁਰਦ ਜ਼ਿਲ੍ਹਾ ਸੰਗਰੂਰ ਦੱਸਿਆ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਬੱਧਨੀ ਕਲਾਂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement