ਅਬੋਹਰ 'ਚ ਪਾਣੀ ਦੀ ਵਾਰੀ ਨੂੰ ਲੈ ਕੇ ਆਪਸ ਵਿਚ ਭਿੜੇ ਦੋ ਭਰਾ, ਇਕ-ਦੂਜੇ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

By : GAGANDEEP

Published : Oct 14, 2023, 1:31 pm IST
Updated : Oct 14, 2023, 1:31 pm IST
SHARE ARTICLE
photo
photo

ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖ਼ਲ

 

ਅਬੋਹਰ: ਅਬੋਹਰ ਦੇ ਪਿੰਡ ਜੰਡਵਾਲਾ ਹਨੂੰਵੰਤਾ ਵਿਚ ਪਾਣੀ ਦੀ ਵਾਰੀ ਨੂੰ ਲੈ ਕੇ ਦੋ  ਸਕੇ ਭਰਾਵਾਂ ਵਿਚ ਝੜਪ ਹੋ ਗਈ। ਦੋਵਾਂ ਨੇ ਇਕ ਦੂਜੇ 'ਤੇ ਕੁੱਟਮਾਰ ਦੇ ਦੋਸ਼ ਲਾਏ ਹਨ। ਦੋਵਾਂ ਧਿਰਾਂ ਦੇ ਸਾਰੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਖੇਤਾਂ 'ਚ ਕੰਮ ਕਰਨ ਜਾ ਰਹੇ ਮਾਂ-ਪਿਓ ਤੇ ਧੀ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ

ਇਲਾਜ ਅਧੀਨ ਨਰਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਖੇਤ ਵਿਚ ਪਾਣੀ ਦੀ ਵਾਰੀ ਸੀ, ਜਦੋਂ ਉਹ ਖੇਤ ਨੂੰ ਪਾਣੀ ਲਾਉਣ ਗਿਆ ਤਾਂ ਉਸ ਦੇ ਭਰਾ ਰਜਿੰਦਰਾ ਨੇ ਪਰਿਵਾਰ ਸਮੇਤ ਖੇਤ ਵਿੱਚ ਉਸ ਦੀ ਕੁੱਟਮਾਰ ਕੀਤੀ। ਉਸ ਨੂੰ ਟੋਏ ਵਿੱਚ ਸੁੱਟ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਨੇ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਵੀ ਉਸ ਦਾ ਭਰਾ ਕਈ ਵਾਰ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਚੁੱਕਾ ਹੈ।

ਇਹ ਵੀ ਪੜ੍ਹੋ: ਕਾਂਗਰਸ ਛੱਡ BJP 'ਚ ਸ਼ਾਮਲ ਹੋਏ ਕਾਂਗਰਸੀਆਂ ਦੀ ਮੁੜ ਹੋਈ ਘਰ ਵਾਪਸੀ  

ਹਸਪਤਾਲ ਵਿੱਚ ਮੌਜੂਦ ਨਰਿੰਦਰ ਦੇ ਰਿਸ਼ਤੇਦਾਰ ਫਕੀਰਚੰਦ ਨੇ ਦੱਸਿਆ ਕਿ ਰਜਿੰਦਰਾ ਨੂੰ ਉਸ ਦੀ ਬਣਦੀ ਜ਼ਮੀਨ ਦਾ ਹਿੱਸਾ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਉਹ ਉਨ੍ਹਾਂ ਦੀ ਜ਼ਮੀਨ ਹੜੱਪਣਾ ਚਾਹੁੰਦਾ ਹੈ, ਜਿਸ ਲਈ ਕਈ ਵਾਰ ਪੰਚਾਇਤਾਂ ਹੋ ਚੁੱਕੀਆਂ ਹਨ। ਇਸੇ ਮਾਮਲੇ ਵਿੱਚ ਜ਼ਖ਼ਮੀ ਹੋਏ ਦੂਜੀ ਧਿਰ ਦੇ ਰਜਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੀ ਪਾਣੀ ਦੀ ਵਾਰੀ ਸੀ। ਉਸ ਦਾ ਭਰਾ ਨਰਿੰਦਰ ਉਸ ਦੇ ਘਰ ਆਇਆ ਅਤੇ ਉਸ ਨਾਲ ਬਹਿਸ ਕੀਤੀ ਅਤੇ ਉਸ ਦੀ ਕੁੱਟਮਾਰ ਕੀਤੀ।

ਜਦੋਂ ਉਸ ਦੀ ਪਤਨੀ ਕਾਂਤਾ ਉਸ ਨੂੰ ਬਚਾਉਣ ਲਈ ਆਈ ਤਾਂ ਉਸ ਦੀ ਵੀ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਜਦੋਂ ਉਹ ਖੇਤਾਂ ਵਿੱਚ ਪਾਣੀ ਲਾਉਣ ਗਿਆ ਤਾਂ ਉੱਥੇ ਵੀ ਉਸ ਦੀ ਕੁੱਟਮਾਰ ਕੀਤੀ ਗਈ। ਸਾਰਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement