ਟੀਵੀ ਚੈਨਲ ਬਦਲਣ ਨੂੰ ਲੈ ਕੇ ਆਪਸ ਵਿਚ ਭਿੜੇ ਕੈਦੀ, 4 ਗੰਭੀਰ ਜ਼ਖਮੀ

By : GAGANDEEP

Published : Oct 14, 2023, 2:22 pm IST
Updated : Oct 14, 2023, 2:42 pm IST
SHARE ARTICLE
photo
photo

ਗੰਭੀਰ ਹਾਲਤ ਵਿਚ ਕੈਦੀਆਂ ਨੂੰ ਹਸਪਤਾਲ ਕਰਵਾਇਆ ਭਰਤੀ

 

ਲੁਧਿਆਣਾ: ਲੁਧਿਆਣਾ ਦੀ ਕੇਂਦਰੀ ਜੇਲ ਵਿਚ ਦੇਰ ਰਾਤ ਹੰਗਾਮਾ ਹੋ ਗਿਆ। ਇਥੇ ਟੀਵੀ ਚੈਨਲ ਬਦਲਣ ਨੂੰ ਲੈ ਕੇ ਕੈਦੀਆਂ ਦੇ ਦੋ ਗਰੁੱਪ ਆਪਸ ਵਿਚ ਭਿੜ ਗਏ। ਦੋਵਾਂ ਗਰੁੱਪਾਂ ਦੇ 4 ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਦੇ ਸਿਰ 'ਤੇ ਸੱਟ ਲੱਗੀ ਹੈ। ਜੇਲ ਪ੍ਰਸ਼ਾਸਨ ਵਲੋਂ ਕੈਦੀਆਂ ਨੂੰ ਕਿਸੇ ਤਰ੍ਹਾਂ ਛੁਡਵਾਇਆ ਗਿਆ। ਉਨ੍ਹਾਂ ਨੂੰ ਪਹਿਲਾਂ ਜੇਲ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦਿੱਤੀ ਗਈ।

ਇਹ ਵੀ ਪੜ੍ਹੋ: ਅਬੋਹਰ 'ਚ ਪਾਣੀ ਦੀ ਵਾਰੀ ਨੂੰ ਲੈ ਕੇ ਆਪਸ ਵਿਚ ਭਿੜੇ ਦੋ ਭਰਾ, ਇਕ-ਦੂਜੇ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਝੜਪ ਵਿਚ ਜ਼ਖਮੀ ਹੋਏ ਇਕ ਕੈਦੀ ਦਾ ਨਾਮ ਸੁਮਿਤ ਹੈ। ਸੁਮਿਤ 6 ਮਹੀਨਿਆਂ ਤੋਂ ਜੇਲ ਵਿਚ ਹੈ ਅਤੇ ਤਾਜਪੁਰ ਰੋਡ ਦਾ ਰਹਿਣ ਵਾਲਾ ਹੈ। 3 ਹੋਰ ਕੈਦੀਆਂ ਦੇ ਨਾਂ ਪਤਾ ਨਹੀਂ ਹਨ। ਸੁਮਿਤ ਅਤੇ ਹੋਰ ਤਿੰਨ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਰਾਤ 1 ਵਜੇ ਹਸਪਤਾਲ ਪਹੁੰਚ ਗਏ। ਹਸਪਤਾਲ ਦੀ ਸੁਰੱਖਿਆ ਲਈ ਰਾਤ 2 ਵਜੇ ਤੱਕ ਪੀਸੀਆਰ ਦਸਤਾ ਅਤੇ ਵਾਧੂ ਫੋਰਸ ਤਾਇਨਾਤ ਰਹੀ।

ਇਹ ਵੀ ਪੜ੍ਹੋ: ਅਬੋਹਰ 'ਚ ਖੇਤਾਂ 'ਚ ਕੰਮ ਕਰਨ ਜਾ ਰਹੇ ਮਾਂ-ਪਿਓ ਤੇ ਧੀ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ

ਜ਼ਖ਼ਮੀ ਸੁਮਿਤ ਦੇ ਦੋਸਤ ਨੇ ਦੱਸਿਆ ਕਿ ਉਸ ਦੀ ਸ਼ੁਭਮ ਮੋਟਾ ਗੈਂਗ ਦੇ ਨੌਜਵਾਨ ਹੈਬੋਵਾਲ ਨਾਲ ਪੁਰਾਣੀ ਦੁਸ਼ਮਣੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਸੁਮਿਤ ਦੀ ਦੋਹਾਂ ਧੜਿਆਂ 'ਚੋਂ ਕਿਸ ਨਾਲ ਝੜਪ ਹੋਈ ਸੀ। ਸਿਵਲ ਹਸਪਤਾਲ ਪਹੁੰਚੇ ਜੇਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮਾਮਲੇ ਦੀ ਜਾਣਕਾਰੀ ਦੇਣ ਤੋਂ ਸੰਕੋਚ ਕਰਦੇ ਰਹੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement