ਪੰਜਾਬ ਵਿਚ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਗ੍ਰਿਫ਼ਤਾਰ; 2 IED, ਦੋ ਹੈਂਡ ਗ੍ਰਨੇਡ, ਪਿਸਤੌਲ ਆਦਿ ਵੀ ਬਰਾਮਦ
Published : Oct 14, 2023, 10:19 am IST
Updated : Oct 14, 2023, 10:19 am IST
SHARE ARTICLE
Punjab Police Bust Lashkar e Toiba Plan
Punjab Police Bust Lashkar e Toiba Plan

SSOC-ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਦੀ ਸਾਂਝੀ ਕਾਰਵਾਈ




ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਾਜ਼ਸ਼ ਨੂੰ ਨਾਕਾਮ ਕੀਤਾ ਹੈ। ਅਤਿਵਾਦੀਆਂ ਕੋਲੋਂ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।

ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅਤਿਵਾਦੀ ਫੜੇ ਗਏ।

ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਸੰਗਠਨ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਇਸ ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। 

ਡੀ.ਜੀ.ਪੀ. ਨੇ ਦਸਿਆ, “SSOC-ਅੰਮ੍ਰਿਤਸਰ ਵਲੋਂ ਕੇਂਦਰੀ ਏਜੰਸੀ ਨਾਲ ਕੰਮ ਕਰਦੇ ਹੋਏ, ਲਸ਼ਕਰ-ਏ-ਤੋਇਬਾ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕਰਕੇ ਜੰਮੂ-ਕਸ਼ਮੀਰ ਦੇ 2 ਨਿਵਾਸੀਆਂ ਨੂੰ ਹਿਰਾਸਤ ਵਿਚ ਲਿਆ ਗਿਆ, ਜਿਨ੍ਹਾਂ ਪਾਸੋਂ ਦੋ ਆਈ. ਈ. ਡੀ., ਦੋ ਹੈਂਡ ਗ੍ਰਨੇਡ, ਦੋ ਮੈਗਜ਼ੀਨਾਂ ਅਤੇ ਇਕ ਪਿਸਤੌਲ ਸਮੇਤ 24 ਕਾਰਤੂਸ, ਇਕ ਟਾਈਮਰ ਸਵਿੱਚ, ਅੱਠ ਡੈਟੋਨੇਟਰ ਅਤੇ ਚਾਰ ਬੈਟਰੀਆਂ ਜ਼ਬਤ ਕੀਤੀਆਂ ਗਈਆਂ ਹਨ”।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement