ਉਮਰ ਕੈਦ ਕੱਟ ਰਹੇ ਪ੍ਰੋ. ਦਵਿੰਦਰਪਾਲ ਭੁੱਲਰ ਤੇ ਮਨਜੀਤ ਧਨੇਰ ਦੀ ਰਿਹਾਈ ਜਲਦ
Published : Nov 14, 2019, 1:57 pm IST
Updated : Nov 14, 2019, 1:57 pm IST
SHARE ARTICLE
DavinderPal Bhullar
DavinderPal Bhullar

ਹੱਤਿਆਕਾਂਡ ਅਤੇ ਕਿਰਨਜੀਤ ਅਗਵਾ ਕਾਂਡ ਇਨਸਾਫ ਕਮੇਟੀ ਨਾਲ ਸਬੰਧਿਤ ਦਿੱਲੀ ਬੰਬ ਧਮਾਕੇ...

ਚੰਡੀਗੜ੍ਹ: ਹੱਤਿਆਕਾਂਡ ਅਤੇ ਕਿਰਨਜੀਤ ਅਗਵਾ ਕਾਂਡ ਇਨਸਾਫ ਕਮੇਟੀ ਨਾਲ ਸਬੰਧਿਤ ਦਿੱਲੀ ਬੰਬ ਧਮਾਕੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਅਤੇ ਪੰਜਾਬ ਦੇ ਕਿਸਾਨ ਨੇਤਾ ਮਨਜੀਤ ਸਿੰਘ ਧਨੇਰ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਧਨੇਰ ਦੀ ਉਮਰਕੈਦ ਦੀ ਸਜ਼ਾ ਮੁਆਫ਼ ਕਰਨ ਸਬੰਧੀ ਪੰਜਾਬ ਸਰਕਾਰ ਦੀ ਸਿਫਾਰਸ਼ ਨੂੰ ਮੰਜ਼ੂਰ ਕਰਦਿਆਂ ਫਾਈਲ ਕਲੀਅਰ ਕਰ ਦਿੱਤੀ ਹੈ।

Devinder Pal Singh BhullarDevinder Pal Singh Bhullar

ਜ਼ਿਕਰਯੋਗ ਹੈ ਕਿ ਪਹਿਲਾਂ ਇਕ ਵਾਰ ਸਜ਼ਾ ਮੁਆਫ਼ ਹੋਣ ਉਪਰੰਤ ਸੁਪਰੀਮ ਕੋਰਟ ਵਲੋਂ ਸਜ਼ਾ ਨੂੰ ਬਹਾਲ ਰੱਖੇ ਜਾਣ ਤੋਂ ਬਾਅਦ ਪਿਛਲੇ ਸਮੇਂ 'ਚ ਧਨੇਰ ਨੂੰ ਜੇਲ 'ਚ ਭੇਜਿਆ ਗਿਆ ਹੈ ਅਤੇ ਉਹ ਇਸ ਸਮੇਂ ਬਰਨਾਲਾ ਜੇਲ 'ਚ ਬੰਦ ਹੈ। ਜੇਲ ਦੇ ਨਜ਼ਦੀਕ ਕਾਫ਼ੀ ਦਿਨਾਂ ਤੋਂ ਕਿਸਾਨ ਅਤੇ ਵਿਅਕਤੀ ਸੰਗਠਨਾਂ ਵਲੋਂ ਉਨ੍ਹਾਂ ਦੀ ਸਜ਼ਾ ਮੁਆਫ਼ੀ ਅਤੇ ਰਿਹਾਈ ਲਈ ਅੰਦੋਲਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਬੀਤੇ ਸਮੇਂ 'ਚ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਜਾਰੀ ਕੀਤੀ ਗਈ 4 ਸਿੱਖ ਕੈਦੀਆਂ ਦੀ ਸੂਚੀ 'ਚ ਦਵਿੰਦਰਪਾਲ ਭੁੱਲਰ ਦਾ ਨਾਂ ਵੀ ਸ਼ਾਮਲ ਹੈ। ਕਾਨੂੰਨੀ ਉਪਚਾਰਕਤਾਵਾਂ ਪੂਰੀਆਂ ਕਰਨ ਤੋਂ ਬਾਅਦ ਧਨੇਰ ਅਤੇ ਦਵਿੰਦਰਪਾਲ ਦੀ ਆਉਣ ਵਾਲੇ ਦਿਨਾਂ 'ਚ ਰਿਹਾਈ ਹੋ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਵੀ 8 ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ, ਜਿਨ੍ਹਾਂ 'ਚੋਂ 3 ਕੈਦੀ ਪਟਿਆਲਾ ਜੇਲ 'ਚ ਬੰਦ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement