ਗੁੱਸੇ ਵਿਚ ਆਏ ਪਤੀ ਵੱਲੋਂ ਪਤਨੀ ਦਾ ਕਤਲ, ਗੋਲੀ ਮਾਰ ਕੇ ਹੋਇਆ ਫਰਾਰ

By : GAGANDEEP

Published : Nov 14, 2020, 11:33 am IST
Updated : Nov 14, 2020, 11:33 am IST
SHARE ARTICLE
Murder
Murder

ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ

ਮੁਹਾਲੀ:  ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ।

murdermurder

ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ  ਜ਼ਿਲ੍ਹਾ ਅੰਮ੍ਰਿਤਸਰ ਦੇ ਨਜ਼ਦੀਕ ਪਿੰਡ  ਲੋਪੋਕੇ ਤੋਂ ਸਾਹਮਣੇ ਆਇਆ ਹੈ

MurderMurder

 ਜਿੱਥੇ ਸਰਕਾਰੀ ਸਕੂਲ ਲੋਪੋਕੇ ਵਿਖੇ ਚੌਕੀਦਾਰ ਦੀ ਨੌਕਰੀ ਕਰਦੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਿਸੇ ਗੱਲ ਤੋਂ ਹੋਈ ਤਕਰਾਰ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

photophoto

ਮੌਕੇ 'ਤੇ ਪਹੁੰਚੇ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਹਰਪਾਲ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ 7. 30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੋਪੋਕੇ 'ਚ ਤਿੰਨ ਸਾਲਾ ਤੋਂ ਚੌਕੀਦਾਰ ਦੀ ਨੌਕਰੀ ਕਰ ਰਹੇ ਬਲਦੇਵ ਸਿੰਘ ਵਾਸੀ ਗਾਗਰਮੱਲ, ਜੋ ਕਿ ਆਪਣੇ ਪਰਿਵਾਰ ਸਮੇਤ ਸਕੂਲ 'ਚ ਹੀ ਰਹਿੰਦਾ ਹੈ

ਦੀ ਆਪਣੀ ਪਤਨੀ ਪ੍ਰਮਜੀਤ ਕੌਰ (40) ਨਾਲ ਕਿਸੇ ਗੱਲ ਤੋਂ ਤੂੰ-ਤੂੰ, ਮੈਂ-ਮੈਂ ਹੋ ਗਈ ਅਤੇ ਬਲਦੇਵ ਸਿੰਘ ਨੇ ਆਪਣੀ ਲਾਇਸੈਂਸੀ ਰਾਈਫ਼ਲ ਨਾਲ ਪਤਨੀ ਦੇ ਮੱਥੇ ਵਿਚ ਗੋਲੀ ਮਾਰ ਕੇ ਉਸਨੂੰ ਮਾਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕਾ ਦੇ ਦੋ ਬੱਚੇ ਲੜਕਾ ਅਤੇ ਲੜਕੀ ਹਨ। ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਬਲਦੇਵ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement