ਖ਼ੇਤੀ ਕਾਨੂੰਨ ਰੱਦ ਕਰ ਕੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਵੇ ਕੇਂਦਰ ਸਰਕਾਰ: ਪ੍ਰਨੀਤ ਕੌਰ
Published : Nov 14, 2020, 3:22 pm IST
Updated : Nov 14, 2020, 3:22 pm IST
SHARE ARTICLE
Preneet Kaur
Preneet Kaur

ਦੇਸ਼ ਦੇ ਅੰਨਦਾਤਾ ਨਾਲ ਅੜੀਅਲ ਰਵੱਈਆ ਛੱਡ ਕੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਗੱਲ ਮੰਨਣੀ ਚਾਹੀਦੀ ਹੈ - ਪ੍ਰਨੀਤ ਕੌਰ

ਪਟਿਆਲਾ - ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਦੀ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ਦੇਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਪੂਰੇ ਦੇਸ਼ 'ਚ ਵਿਰੋਧ ਹੋ ਰਿਹਾ ਹੈ। ਪੰਜਾਬ ਦੇ ਕਿਸਾਨ ਲੰਬੇ ਸਮੇਂ ਤੋਂ ਸੜਕਾਂ 'ਤੇ ਹਨ। ਦੇਸ਼ ਦੇ ਅੰਨਦਾਤਾ ਨਾਲ ਅੜੀਅਲ ਰਵੱਈਆ ਛੱਡ ਕੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਗੱਲ ਮੰਨਣੀ ਚਾਹੀਦੀ ਹੈ।

Narinder ModiNarender Modi

ਪ੍ਰਨੀਤ ਕੌਰ ਨੇ ਵਰਕਰਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਜਿੰਮੀ ਗਰਗ ਸਮਾਣਾ, ਯੋਰਕ ਬਿਲਡਰਜ਼ ਪ੍ਰਾ. ਲਿਮਟਿਡ ਦੇ ਐੱਮ. ਪੀ. ਸੁਰੇਸ਼ ਅਗਰਵਾਲ ਅਤੇ ਮਾਇਆ ਗਾਰਡਨ ਗਰੁੱਪ ਜੀਰਕਪੁਰ ਦੇ ਐੱਮ. ਡੀ. ਅਰੁਣ ਜਿੰਦਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

farmerfarmer

ਉਨ੍ਹਾਂ ਐੱਮ. ਪੀ. ਪ੍ਰਨੀਤ ਕੌਰ ਨੂੰ ਗੁਲਦਸਤਾ ਦੇ ਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਜਿੰਮੀ ਗਰਗ, ਸੁਰੇਸ਼ ਅਗਰਵਾਲ ਅਤੇ ਅਰੁਣ ਜਿੰਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦਾ ਵਪਾਰ ਅਤੇ ਉਦਯੋਗ ਵਧਿਆ ਹੈ। ਪ੍ਰਨੀਤ ਕੌਰ ਨੇ ਸਾਰੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਗਰੀਨ ਦੀਵਾਲੀ ਮਨਾਉਣ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement